ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਲੀਡਰਸ਼ਿਪ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਬਚਾਅ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਥੇ. ਹੀਰਾ ਸਿੰਘ ਗਾਬੜੀਆ, ਅਰਸ਼ਦੀਪ ਸਿੰਘ ਕਲੇਰ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਰਾਜਵਿੰਦਰ ਸਿੰਘ ਰਾਜਾਲਦੇਹ ਅਤੇ ਹੋਰ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਅਕਾਲੀ ਲੀਡਰਸ਼ਿਪ ਅਤੇ ਮਜੀਠੀਆ ਪਰਿਵਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਚੜ੍ਹਦੀ ਕਲਾ ਅਤੇ ਜਲਦ ਰਿਹਾਈ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਸਮੇਂ ਸ਼ਮੂਲੀਅਤ ਕੀਤੀ।
