Punjab

ਅਕਾਲੀ ਦਲ ਨੇ ਜੰਮੂ ਕਸ਼ਮੀਰ ਹੱਦਬੰਧੀ ਕਮਿਸ਼ਨ ਨੂੰ ਸਿੱਖਾਂ ਲਈ ਕੀਤੀ ਇੱਕ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਜੰਮੂ ਕਸ਼ਮੀਰ ਹੱਦਬੰਧੀ ਕਮਿਸ਼ਨ ਦੇ ਚੇਅਰਮੈਨ ਜਸਟਿਸ ਰੰਜਨ ਪ੍ਰਕਾਸ਼ ਦੇਸਾਈ ਨੂੰ ਇੱਕ ਮੰਗ ਪੱਤਰ ਦੇ ਕੇ ਕੇਂਦਰੀ ਸ਼ਾਸਿਤ ਪ੍ਰਦੇਸ਼ ਦੀ ਵਿਧਾਨ ਸਭਾ ਵਿੱਚ ਪੰਜ ਸੀਟਾਂ ਸਿੱਖ ਭਾਈਚਾਰੇ ਲਈ ਰਾਖਵੀਆਂ ਕਰਨ ਲਈ ਕਿਹਾ ਹੈ। ਸਾਬਕਾ ਮੰਤਰੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਦਲ ਦੀ ਤਰਫੋਂ ਚੇਅਰਮੈਨ ਨਾਲ ਮੁਲਾਕਾਤ ਕੀਤੀ। ਅਕਾਲੀ ਦਲ  ਨੇ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਜੰਮੂ ਵਿੱਚ ਸਿੱਖ ਭਾਈਚਾਰੇ ਲਈ ਤਿੰਨ ਅਤੇ ਸ਼੍ਰੀਨਗਰ ਵਿੱਚ ਦੋ ਸੀਟਾਂ ਰਾਖਵੀਆਂ ਰੱਖੀਆਂ ਜਾਣ।

ਮੰਗ ਪੱਤਰ ਵਿੱਚ ਸਿੱਖਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਹੈ ਕਿ 1947 ਵਿੱਚ ਜਦੋਂ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਘੁਸਪੈਠੀਏ ਕਸ਼ਮੀਰ ਵਿੱਚ ਆ ਵੜ੍ਹੇ ਸਨ ਤਾਂ 35 ਹਜ਼ਾਰ ਤੋਂ ਵੱਧ ਸਿੱਖ ਮਾਰੇ ਗਏ ਸਨ। ਇਸ ਤੋਂ ਬਿਨਾਂ ਜੰਮੂ-ਕਸ਼ਮੀਰ ਵਿੱਚ 135 ਗੁਰਦੁਆਰਾ ਸਾਹਿਬਾਨਾਂ ਦਾ ਪ੍ਰਬੰਧ ਵੀ ਸਿੱਖ ਵੇਖ ਰਹੇ ਹਨ। ਇੱਕ ਹੋਰ ਮਹੱਤਵਪੂਰਨ ਗੱਲ ਸਾਂਝੀ ਕਰਦਿਆਂ ਕਿਹਾ ਕਿ ਜਿਵੇਂ ਸੰਸਦ ਵਿੱਚ ਐਂਗਲੋ ਇੰਡੀਅਨ ਕਮਿਊਨਿਟੀ ਵਾਸਤੇ ਸੀਟਾਂ ਰਿਜ਼ਰਵ ਹਨ ਪਰ ਸਿੱਖ ਭਾਈਚਾਰੇ ਨਾਲ ਇਹ ਵਾਅਦਾ ਵੀ ਨਹੀਂ ਨਿਭਾਇਆ ਗਿਆ।