‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 27 ਨਵੰਬਰ ਦੇ ਜਨਤਕ ਪ੍ਰੋਗਰਾਮ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੇ 27 ਤਰੀਕ ਦੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਜਨਤਕ ਪ੍ਰੋਗਰਾਮ ਸਨ ਪਰ ਇਲਾਕੇ ਦੇ ਪਾਰਟੀ ਵਰਕਰਾਂ ਦੀ ਇਹ ਇੱਛਾ ਸੀ ਕਿ ਹਲਕੇ ਦੇ ਕਿਸਾਨ 29 ਤਰੀਕ ਦੇ ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਵਿਖੇ ਹੋਣ ਵਾਲੇ ਪ੍ਰੋਗਰਾਮ ਵਿੱਚ ਜਾਣਾ ਚਾਹੁੰਦੇ ਸਨ, ਜਿਸ ਕਰਕੇ ਪਾਰਟੀ ਨੇ ਇਹ ਪ੍ਰੋਗਰਾਮ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
