‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਅੱਜ ਵਿਧਾਨ ਸਭਾ ਦੇ ਬਾਹਰ ਸ਼ਿਰੋਮਣੀ ਅਕਾਲੀ ਦਲ ਨੇ ਟੌਫੀਆਂ ਵੰਡ ਕੇ ਕੈਪਟਨ ਸਰਕਾਰ ਦੇ ਬਜਟ ਨੂੰ ਲੋਕਾਂ ਨੂੰ ਬਜਟ ਦੇ ਰੂਪ ਵਿੱਚ ‘ਮਿੱਠੀਆਂ ਗੋਲੀਆਂ’ ਵੰਡਣ ਦਾ ਦੋਸ਼ ਲਾਇਆ। ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਲੀਡਰ ਬਿਕਰਮ ਸਿੰਘ ਮਜੀਠਿਆ ਨੇ ਕਿਹਾ ਸਰਕਾਰ ਨੇ ਬਜਟ ਪੇਸ਼ ਕਰਕੇ ਲੋਕਾਂ ਨੂੰ ਝੂਠੇ ਦਾਅਵੇ ਕੀਤੇ ਹਨ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਲਈ ਯੋਜਨਾਵਾਂ ਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸਰਕਾਰ ਨੇ ਕੁੱਝ ਨਹੀਂ ਕੀਤਾ ਹੈ।
ਅਕਾਲੀ ਦਲ ਨੇ ਕੈਪਟਨ ਸਰਕਾਰ ਦੇ ਬਜਟ ਨੂੰ ਦੱਸਿਆ ‘ਮਿੱਠੀਆਂ ਗੋਲੀਆਂ’, ਬਿਕਰਮ ਮਜੀਠਿਆ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਨੇ ਕੀਤਾ ਪ੍ਰਦਰਸ਼ਨ
