Punjab

ਅਕਾਲੀ ਦਲ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ‘ਤੇ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੋਲੀ ਚਲਾਉਣ ਵਾਲੇ ਭਾਈ ਨਰਾਇਣ ਸਿੰਘ ਚੌੜਾ ਨੂੰ ਕੋਰਟ ਵੱਲੋਂ ਮਿਲੀ ਜ਼ਮਾਨਤ ਨੂੰ ਲੈ ਕੇ ਅਕਾਲ ਦਲ ਨੇ ਸਵਾਲ ਚੁੱਕੇ ਹਨ। ਅਕਾਲੀ ਦਲ ਨੇ ਕਿਹਾ ਕਿ ਮਹਿਜ਼ 3 ਮਹੀਨਿਆਂ ਬਾਅਦ ਹੀ ਚੌੜਾ ਜੇਲ੍ਹ ਤੋਂ ਬਾਹਰ ਆ ਗਿਆ ਹੈ।

ਪ੍ਰੈਸ ਕੈਨਫਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 4 ਦਸੰਬਰ ਨੂੰ ਸੁਖਬੀਰ ਬਾਦਲ ’ਤੇ ਹੋਏ ਹਮਲਾ ਨੇ ਸਾਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਉਤੇ ਵੀ ਸਵਾਲ ਚੁੱਕੇ।

ਚੀਮਾ ਨੇ ਕਿਹਾ ਕਿ ਪੁਲਿਸ ਨੇ ਕੇਸ ਨੂੰ ਕਮਜ਼ੋਰ ਕੀਤਾ ਹੈ। ਚੀਮਾ ਨੇ ਦੋਸ਼ ਲਗਾਇਆ ਕਿ ਇਸ ਮਾਮਲੇ ਵਿੱਚ ਸੁਖਬੀਰ ਬਾਦਲ ਦਾ ਕੋਈ ਵੀ ਬਿਆਨ ਨਹੀਂ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਸਾਰੀ ਘਟਨਾ ਨੂੰ ਪਲੈਨ ਕਰਕੇ ਅੰਜ਼ਾਮ ਦਿੱਤਾ ਗਿਆ ਹੈ।

ਸਵਾਲ ਕਰਦਿਆਂ ਉਨ੍ਹੀਂ ਨੇ ਕਿਹਾ ਕਿ ਜਿਸ ਵਿਅਕਤੀ ਨੇ ਸੁਖਬੀਰ ਬਾਦਲ ਨੂੰ ਹਮਲਾ ਤੋਂ ਬਚਾਇਆ ਤਾਂ ਜਿਨ੍ਹਾਂ ਨੇ ਮੁਲਜ਼ਮ ਨੂੰ ਫੜਿਆ ਉਨ੍ਹਾਂ ਦੇ ਬਿਆਨ ਕਿਉਂ ਨਹੀਂ ਲਏ ਗਏ।  ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ NIA ਤੋਂ ਕਰਵਾਈ ਜਾਵੇ।