The Khalas Tv Blog Punjab ਅਕਾਲੀ ਦਲ ਨੇ ਬੀਬੀ ਜੋਸ਼ ਨੂੰ ਪਾਰਟੀ ਤੋਂ ਕੀਤਾ ਬਰਖ਼ਾਸਤ
Punjab

ਅਕਾਲੀ ਦਲ ਨੇ ਬੀਬੀ ਜੋਸ਼ ਨੂੰ ਪਾਰਟੀ ਤੋਂ ਕੀਤਾ ਬਰਖ਼ਾਸਤ

‘ਦ ਖਾਲਸ ਬਿਉਰੋ:ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੈਂਬਰ ਅਤੇ ਹਲਕਾ ਸ਼ਾਮ-ਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਕ ਉਹਨਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਕੇ ਪਾਰਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।

ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਬੀ ਜੋਸ਼ ਵੱਲੋਂ ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਇੰਜੀਨੀਅਰ ਮਹਿੰਦਰ ਸਿੰਘ ਸੰਧਰਾ ਦਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਸੀ। ਇਸ ਲਈ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖਤ ਫੈਸਲਾ ਲੈਂਦਿਆਂ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਹੈ।

Exit mobile version