Punjab

ਅਕਾਲੀ ਦਲ ਨੇ ਘੇਰਿਆ ਬਠਿੰਡੇ ਦਾ ਡੀਸੀ ਦਫ਼ਤਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਸਾਨੀ ਸਮੱਸਿਆਵਾਂ ਅਤੇ ਕਿਸਾਨਾਂ ਨੂੰ ਡੀਏਪੀ ਖਾਦ ਦੀ ਆ ਰਹੀ ਕਮੀ, ਮੰਡੀਆਂ ਵਿੱਚ ਕਿਸਾਨਾਂ ਦੀ ਰੁਲ ਰਹੀ ਫਸਲ ਦੇ ਮੁੱਦੇ ਨੂੰ ਲੈ ਕੇ ਬਠਿੰਡਾ ਦੇ ਡੀਸੀ ਦਫ਼ਤਰ ਦਾ ਘਿਰਾਉ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਨ੍ਹਾਂ ਮਸਲਿਆਂ ਨੂੰ ਮੁੱਖ ਰੱਖ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਧਰਨੇ ਵਿੱਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਮੈਂਬਰ ਬਲਵਿੰਦਰ ਸਿੰਘ ਭੂੰਦੜ, ਕਿਸਾਨ ਵਿੰਗ ਦੇ ਪ੍ਰਧਾਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ , ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।