‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਰੋਪੜ ਹਲਕੇ ਵਿੱਚ ਮੀਂਹ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਚੀਮਾ ਨੇ ਕਿਹਾ ਕਿ :
- ਬਹੁਤ ਸਾਰੇ ਖੇਤਰਾਂ ਵਿੱਚ 100 ਫੀਸਦੀ ਫਸਲ ਤਬਾਹ ਹੋ ਗਈ ਹੈ।
- ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਗਿਰਦਾਵਰੀ ਕੀਤੀ ਜਾਣੀ ਚਾਹੀਦੀ ਹੈ।
- ਕਿਸਾਨਾਂ ਨੂੰ ਬਣਦਾ ਮੁਆਵਜ਼ਾ ਬਿਨਾਂ ਕਿਸੇ ਦੇਰੀ ਦੇ ਦਿੱਤਾ ਜਾਣਾ ਚਾਹੀਦਾ ਹੈ।
- ਐੱਫਸੀਆਈ ਨੂੰ ਕਿਸਾਨਾਂ ਦੀ ਫਸਲ ਦੀ ਖਰੀਦਦਾਰੀ ਵਿੱਚ ਰਾਹਤ ਦੇਣੀ ਚਾਹੀਦੀ ਹੈ, ਕਿਸਾਨਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੀਦਾ।
- ਫਸਲ ਦੀ ਖਰੀਦਦਾਰੀ ਲਈ ਸਮੇਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ।