The Khalas Tv Blog Punjab ਅਕਾਲੀ ਦਲ ਨੇ ਮੀਂਹ ਨਾਲ ਬਰਬਾਦ ਹੋਏ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ
Punjab

ਅਕਾਲੀ ਦਲ ਨੇ ਮੀਂਹ ਨਾਲ ਬਰਬਾਦ ਹੋਏ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਰੋਪੜ ਹਲਕੇ ਵਿੱਚ ਮੀਂਹ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਚੀਮਾ ਨੇ ਕਿਹਾ ਕਿ :

  • ਬਹੁਤ ਸਾਰੇ ਖੇਤਰਾਂ ਵਿੱਚ 100 ਫੀਸਦੀ ਫਸਲ ਤਬਾਹ ਹੋ ਗਈ ਹੈ।
  • ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਗਿਰਦਾਵਰੀ ਕੀਤੀ ਜਾਣੀ ਚਾਹੀਦੀ ਹੈ।
  • ਕਿਸਾਨਾਂ ਨੂੰ ਬਣਦਾ ਮੁਆਵਜ਼ਾ ਬਿਨਾਂ ਕਿਸੇ ਦੇਰੀ ਦੇ ਦਿੱਤਾ ਜਾਣਾ ਚਾਹੀਦਾ ਹੈ।
  • ਐੱਫਸੀਆਈ ਨੂੰ ਕਿਸਾਨਾਂ ਦੀ ਫਸਲ ਦੀ ਖਰੀਦਦਾਰੀ ਵਿੱਚ ਰਾਹਤ ਦੇਣੀ ਚਾਹੀਦੀ ਹੈ, ਕਿਸਾਨਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੀਦਾ।
  • ਫਸਲ ਦੀ ਖਰੀਦਦਾਰੀ ਲਈ ਸਮੇਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ।
Exit mobile version