ਬਿਊਰੋ ਰਿਪੋਰਟ (2 ਦਸੰਬਰ, 2025): ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ NSA ਅਤੇ ਉਨ੍ਹਾਂ ਦੀ ਪੈਰੋਲ ਅਰਜ਼ੀ ਨੂੰ ਵਾਰ-ਵਾਰ ਰੱਦ ਕਰਨ ’ਤੇ ਪੰਜਾਬ ਸਰਕਾਰ ਦੀ ਪੱਖਪਾਤ ਵਾਲੀ ਕਾਰਵਾਈ ਦੇ ਵਿਰੋਧ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਪ੍ਰਦਰਸ਼ਨ ਦਾ ਉਦੇਸ਼ ਅੰਮ੍ਰਿਤਪਾਲ ਸਿੰਘ ਨੂੰ ਨਾਜਾਇਜ਼ ਤੌਰ ’ਤੇ ਤੰਗ ਕਰਨ ਅਤੇ ਪੰਜਾਬ ਸਰਕਾਰ ਦੀ ਪੱਖਪਾਤ ਵਾਲੀ ਕਾਰਵਾਈ ਦੇ ਖ਼ਿਲਾਫ਼ ਆਵਾਜ਼ ਉਠਾਉਣਾ ਹੈ।
ਇਹ ਪ੍ਰਦਰਸ਼ਨ 3 ਦਸੰਬਰ (ਬੁੱਧਵਾਰ) ਨੂੰ ਅੰਮ੍ਰਿਤਸਰ ਡੀ.ਸੀ. ਦਫ਼ਤਰ ਦੇ ਬਾਹਰ, ਰਣਜੀਤ ਐਵੇਨਿਊ, ਨਜ਼ਦੀਕ ਗੁਰੂ ਨਾਨਕ ਹਸਪਤਾਲ, ਕ੍ਰਿਕਟ ਗਰਾਉਂਡ ਵਿਖੇ ਸਵੇਰੇ 10 ਵਜੇ ਸ਼ੁਰੂ ਹੋਵੇਗਾ।
ਪਾਰਟੀ ਵੱਲੋਂ ਸਮੂਹ ਪਾਰਟੀ ਵਰਕਰਾਂ ਅਤੇ ਪੰਥ ਦਰਦੀਆਂ ਨੂੰ ਇਸ ਪ੍ਰਦਰਸ਼ਨ ਵਿੱਚ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ ਗਈ ਹੈ।


