Punjab

ਜ਼ਮੀਨਾਂ ਤੋਂ ਕਬਜ਼ੇ ਛਡਾਉਣ ਦੇ ਬਹਾਨੇ ਲੋਕਾਂ ਨੂੰ ਉਜਾੜ ਰਹੀ ਹੈ ਪੰਜਾਬ ਸਰਕਾਰ : ਪ੍ਰੇਮ ਸਿੰਘ ਚੰਦੂਮਾਜਰਾ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਤੋਂ ਕਬਜ਼ੇ ਛਡਾਉਣ ਲਈ ਛੇੜੀ ਮੁਹਿੰਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਤੋਂ ਕਬਜ਼ੇ ਛਡਾਉਣ ਲਈ ਛੇੜੀ ਮੁਹਿੰਮ  ਲੋਕਾਂ ਦੇ ਲਈ ਉਜਾੜਾ ਸਕੀਮ ਬਣ ਕੇ ਰਹਿ ਗਈ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ 40 ਤੋਂ 50 ਸਾਲ ਪਹਿਲਾਂ ਵਿਰਾਨ ਪਈਆਂ ਜ਼ਮੀਨਾਂ ਨੂੰ ਆਬਾਦ ਕੀਤਾ ਗਿਆ ਸੀ। ਪਰ ਅੱਜ ਸਰਕਾਰ ਲੋਕਾਂ ਨੂੰ ਉਜਾੜਨ ਉੱਤੇ ਲੱਗੀ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਪੰਚਾਇਤ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਜੇਕਰ ਫਿਰ ਵੀ ਗੱਲ ਨਾ ਬਣੀ ਤਾਂ ਫਿਰ ਭਗਵੰਤ ਮਾਨ ਨੂੰ ਵੀ ਮਿਲਿਆ ਜਾਵੇਗਾ, ਜੇ ਸਰਕਾਰ ਫਿਰ ਵੀ ਨਾ ਮੰਨੀ ਤਾਂ ਅਕਾਲੀ ਦਲ ਇਸ ਦੇ ਖਿਲਾ ਫ ਸੰਘ ਰਸ਼ ਕਰੇਗਾ ਪਰ ਲੋਕਾਂ ਨੂੰ ਉਜੜਨ ਨਹੀਂ ਦੇਵੇਗਾ। ਚੰਦੂਮਾਜਰਾ ਨੇ ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ਨੂੰ ਲਾਗੂ ਕਰਨ  ਲਈ ਕਿਹ ਹੈ।

 ਜਿਸ ਵਿੱਚ ਵੱਡੇ ਲੋਕਾਂ ਅਤੇ ਅਧਿਕਾਰੀਆਂ ਦੇ ਨਾਮ ਸਨ ਪਰ ਸਰਕਾਰ ਝੂਠੀ ਸ਼ੌਹਰਤ ਲਈ ਪੂਰੇ ਪੰਜਾਬ ਵਿਚ ਲੋਕਾਂ ਨੂੰ ਉਜਾੜਨ ਲੱਗੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਖਜ਼ਾਨਾ ਭਰਨ ਦੇ ਹੋਰ ਵੀ ਤਰੀਕੇ ਹਨ, ਉਹ ਆਪਣੇ ਖਰਚੇ ਵਿਚ ਕਮੀ ਕਰਨ ਜਿਵੇਂ ਗੁਜਰਾਤ ਦੌਰੇ ਉੱਤੇ 44 ਲੱਖ ਤੱਕ਼ ਖਰਚ ਆਇਆ ਸੀ। ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਖੇ ਲੋਕ ਦਰਬਾਰ ਉੱਤੇ ਬੋਲਦੇ ਹੋਏ ਕਿਹਾ ਕਿ ਇਹੀ ਡਰਾਮੇਬਾਜੀ ਕਰਕੇ ਇਨ੍ਹਾਂ ਨੇ ਸਰਕਾਰ ਬਣਾਈ ਹੈ।