‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ । ਉਨਾਂ ਨੇ ਕਿਹਾ ਕਿ ਜਿਹੜੀ ਪਾਰਟੀ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ ਕੀਤਾ ਸੀ ਉਹ ਕਾਂਗਰਸ ਪਾਰਟੀ ਪੰਜਾਬ ਵਿੱਚ ਵੋਟਾਂ ਮੰਗਣ ਦੇ ਯੋਗ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਪੰਜ ਸਾਲਾਂ ਵਿੱਚ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਅਤੇ ਪੰਜਾਬ ਨੂੰ ਕਰਜ਼ੇ ਵਿੱਚ ਡੁਬੋ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ ਹੈ।
ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਹਮ ਲਾ ਕਰਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਕੇਜਰੀਵਾਲ ਪੰਜਾਬ ਵਿੱਚ ਨਹੀਂ ਆਇਆ ਅਤੇ ਹੁਣ ਪੰਜਾਬ ਦੀਆਂ ਕੰਧਾਂ ਉਤੇ ‘ਇੱਕ ਮੌਕਾ ਕੇਜਰੀਵਾਲ ਨੂੰ’ ਲਿਖਵਾ ਕੇ ਪੰਜਾਬ ਦੇ ਲੋਕਾਂ ਤੋਂ ਮੌਕਾਂ ਮੰਗ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਕਿਸੇ ਆਮ ਆਦਮੀ ਨੂੰ ਟਿਕਟ ਨਹੀਂ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਪਾਰਟੀ ਵੱਲੋਂ 117 ਵਿੱਚੋਂ ਉਨ੍ਹਾਂ 65 ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ ਜੋ ਦਲ-ਬਦਲੂ ਹਨ ਅਤੇ ਮਿਹਨਤੀ ਉਮੀਦਵਾਰਾਂ ਦੇ ਪੱਲੇ ਆਮ ਆਦਮੀ ਪਾਰਟੀ ਨੇ ਨਿਰਾਸ਼ਾ ਹੀ ਪਾਈ ਹੈ।
- ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬੀਆਂ ਦੀ ਸਿਆਸੀ ਤਾਕਤ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਨੇ ਕਿਹਾ ਕਿ ਬੁਢਾਪਾ ਪੈਨਸ਼ਨ 1500 ਤੋ ਵਧਾ ਕੇ 3100 ਰੁਪਏ ਕੀਤੀ ਜਾਵੇਗੀ।
- ਬੁਢਾਪਾ ਪੈਨਸ਼ਨ 1500 ਤੋ ਵਧਾ ਕੇ 3100 ਰੁਪਏ ਕੀਤੀ ਜਾਵੇਗੀ।
- ਸਾਰੀਆਂ ਸ਼੍ਰੇਣੀਆਂ ਨਾਲ ਸਬੰਧਤ ਗਰੀਬਾਂ ਲਈ 400 ਯੂਨਿਟ ਮੁਫ਼ਤ ਦਿੱਤੀ ਜਾਵੇਗੀ।
- ਪੰਜ ਮਰਲੇ ਪਲਾਟ ਗਰੀਬਾਂ ਨੂੰ ਦਿੱਤੇ ਜਾਣੇਗੇ।
- ਖੇਤੀਬਾੜੀ ਲਈ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਦਿੱਤਾ ਜਾਵੇਗਾ।
- ਪੂਰੀ ਨਹਿਰੀ ਸਿੰਚਾਈ ਪ੍ਰਣਾਲੀ ਦਾ ਨਵ-ਨਿਰਮਾਣ ਅਤੇ ਰੀਲਾਈਨਿੰਗ।
- 10 ਲੱਖ ਰੁਪਏ ਦੇ ਬੀਮੇ ਨਾਲ ਭਾਈ ਕਨ੍ਹਈਆ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ।
- 50 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਫ਼ਸਲ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇਗੀ।
- ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ 10 ਲੱਖ ਰੁਪਏ ਦਾ ਸਿਹਤ ਬੀਮਾ।
- ਛੋਟੇ ਅਤੇ ਸੀਮਤ ਕਿਸਾਨਾਂ ਲਈ ਪੈਨਸ਼ਨ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਹੈ ਜੋ ਹਮੇਸ਼ਾਂ ਹੀ ਪੰਜਾਬ ਦੇ ਸੱਭਿਆਚਾਰ ਨੂੰ ਕਾਇਮ ਰੱਖਣ ਅਤੇ ਆਮ ਲੋਕਾਂ ਦੇ ਹੱਕਾਂ ਵਾਸਤੇ ਲੜਨ ਲਈ ਖੜ੍ਹੀ ਰਹਿੰਦੀ ਹੈ।. ਉਨਾਂ ਨੇ ਕਿਹਾ ਕਿ ਵਿਕਾਸ ਦਾ ਦੂਜਾ ਨਾਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਕਰਵਾਇਆ ਹੈ।