Punjab

ਅਕਾਲੀ ਦਲ ਨੇ ਸਰਕਾਰ ਨੂੰ ਘੇਰਨ ਦੀ ਬਣਾਈ ਨਵੀਂ ਰਣਨੀਤੀ, 13 ਦਿਨ ਕੀਤੇ ਜਾਣਗੇ ਰੋਸ ਪ੍ਰਦਰਸ਼ਨ

ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਪੰਜਾਬ ਸਰਕਾਰ (Punjab Government) ਨੂੰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਰਟੀ ਵੱਲੋਂ ਪੂਰੇ ਸੂਬੇ ਵਿੱਚ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਵੱਲੋਂ ਬਿਜਲੀ ਸਬਸਿਡੀ ਖਤਮ ਕਰਨ, ਪੈਟਰੋਲ ਡੀਜ਼ਲ ‘ਤੇ ਵੈਟ ਵਧਾਉਣ ਅਤੇ ਸੂਬੇ ‘ਚ ਵਧ ਰਹੇ ਅਪਰਾਧ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਇਹ ਪ੍ਰੋਗਰਾਮ ਕੱਲ੍ਹ ਲੁਧਿਆਣੇ ਤੋਂ ਸ਼ੁਰੂ ਕੀਤੇ ਜਾਣਗੇ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਇਹ ਰੋਸ ਪ੍ਰੋਗਰਾਮ 10 ਸਤੰਬਰ ਤੋਂ 23 ਸਤੰਬਰ ਤੱਕ ਚੱਲਣਗੇ। 10 ਸਤੰਬਰ ਨੂੰ ਲੁਧਿਆਣਾ, 11 ਸਤੰਬਰ ਨੂੰ ਫਿਰੋਜ਼ਪੁਰ, 12 ਸਤੰਬਰ ਨੂੰ ਫਾਜ਼ਿਲਕਾ, 13 ਸਤੰਬਰ ਨੂੰ ਮੋਗਾ, 16 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ, 17 ਸਤੰਬਰ ਨੂੰ ਬਠਿੰਡਾ, 18 ਸਤੰਬਰ ਨੂੰ ਮਾਨਸਾ, 19 ਸਤੰਬਰ ਨੂੰ ਸੰਗਰੂਰ, 20 ਸਤੰਬਰ ਨੂੰ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕੀਤੇ ਗਏ। ਅਤੇ 23 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਖੇ ਜਾਣਗੇ।

ਇਹ ਵੀ ਪੜ੍ਹੋ –  ਪੰਜਾਬ ਦੇ ਇਕ ਸ਼ਹਿਰ ਵਿੱਚ 10 ਸਤੰਬਰ ਨੂੰ ਰਹੇਗੀ ਸਰਕਾਰੀ ਛੁੱਟੀ