ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (Shrimoni Akali dal) ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ (Balwinder Singh Bhunder) ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ‘ਤੇ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਖਾਲਸ ਟੀਵੀ ਦੇ ਨਾਲ ਗੱਲ ਕਰਦਿਆਂ ਕਿਹਾ ਹੈ ਕਿ ਗੁਰੂ ਸਾਹਿਬ ਅੱਗੇ ਉਨ੍ਹਾਂ ਦੇ ਸਿਰ ਝੁੱਕਦਾ ਹੈ। ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਣਗੇ ਕਿ ਨਹੀਂ ਤਾਂ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਨ੍ਹਾਂ ਦਾ ਗੁਰੂ ਅੱਗੇ ਸਿਰ ਝੁੱਕਦਾ ਹੈ ਅਤੇ ਇਸ ਤੋਂ ਇਲਾਵਾ ਉਹ ਕੁਝ ਹੋਰ ਨਹੀਂ ਕਹਿਣਾ ਚਾਹੁੰਦੇ। ਵਿਰੋਧੀ ਧਿਰ ਵੱਲੋਂ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ ਤੇ ਉਨ੍ਹਾਂ ਕਿਹਾ ਕਿ ਉਹ ਕੁਝ ਵੀ ਨਹੀਂ ਕਹਿਣਾ ਚਾਹੁੰਦੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅੱਗੇ ਉਨ੍ਹਾ ਦਾ ਸਿਰ ਝੁੱਕਦਾ ਹੈ ਅਤੇ ਅਕਾਲ ਤਖਤ ਸਾਹਿਬ ਦਾ ਫੈਸਲਾ ਸਿਰ ਮੱਥੇ ‘ਤੇ ਹੈ। ਭੂੰਦੜ ਨੇ ਕਿਹਾ ਕਿ ਜੋ ਉਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਹੈ ਉਸ ਨੂੰ ਨਿਭਾਉਣ ਲਈ ਉਹ ਗੁਰੂ ਕੋਲੋ ਬਲ ਮੰਗਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਭਾਵੇਂ ਜੋ ਮਰਜੀ ਕਹੀ ਜਾਣ ਉਹ ਉਨ੍ਹਾਂ ਦੀਆਂ ਗੱਲਾਂ ਦਾ ਕੋਈ ਜਵਾਬ ਨਹੀਂ ਦੇਣਗੇ।
ਦੱਸ ਦੇਈਏ ਕਿ ਅੱਜ ਹੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਸੀ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੀਆਂ ਗਈਆਂ ਸ਼ਿਕਾਇਤਾਂ ਦੇ ਮਾਮਲੇ ’ਤੇ ਵਿਚਾਰ ਵਟਾਂਦਰੇ ਲਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ। ਇਸ ਮਾਮਲੇ ਵਿਚ ਸੁਖਬੀਰ ਬਾਦਲ ਦੇ ਖਿਲਾਫ ਮਿਲੀਆਂ ਸ਼ਿਕਾਇਤਾਂ ਅਤੇ ਸ਼ਿਕਾਇਤਾਂ ਬਾਰੇ ਸੁਖਬੀਰ ਬਾਦਲ ਵੱਲੋਂ ਸੌਂਪੇ ਜਵਾਬ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਤਨਖਾਹੀਆ ਐਲਾਨ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ – ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ