The Khalas Tv Blog Punjab ਪ੍ਰਧਾਨ ਦੀ ਚੋਣ ਤੋਂ ਪਹਿਲਾਂ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ! ਠੋਕਿਆ ਵੱਡਾ ਦਾਅਵਾ
Punjab

ਪ੍ਰਧਾਨ ਦੀ ਚੋਣ ਤੋਂ ਪਹਿਲਾਂ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ! ਠੋਕਿਆ ਵੱਡਾ ਦਾਅਵਾ

ਬਿਉਰੋ ਰਿਪੋਰਟ – ਕੱਲ੍ਹ 28 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਹੋਣ ਵਾਲੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਸੁਖਬੀਰ ਸਿੰਘ ਬਾਦਲ ਧੜਾ) ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾਂ ਨੇ ਕਿਹਾ ਕਿ ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਾਮਲ ਹੋਏ ਹਨ। ਉਨ੍ਹਾਂ ਇਸ ਦੀ ਜਾਣਕਾਰੀ ਸੋਸ਼ਲ ਮੀਡੀਆਂ ਤੇ ਦਿੰਦੇ ਕਿਹਾ ਕਿ ਵੱਡੀ ਗਿਣਤੀ ਵਿਚ ਮੈਂਬਰਾਂ ਦਾ ਆਉਣਾਂ ਇਸ ਗੱਲ ਦਾ ਸਬੂਤ ਹੈ ਕਿ ਹਰਜਿੰਦਰ ਸਿੰਘ ਧਾਮੀ ਭਲਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਭਾਰੀ ਬਹੁਮਤ ਨਾਲ ਜਿੱਤਣਗੇ।

ਇਸ ਦੇ ਨਾਲ ਹੀ  ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ।

Image

Exit mobile version