India

ਪੰਜਾਬੀ ਮਾਂ ਬੋਲੀ ਨੂੰ ਲੈ ਕੇ ਅਕਾਲੀ ਦਲ ਦੀ ਹੂਕ…

Akali Dal's voice over Punjabi mother tongue

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਸੂਬਾ ਸਰਕਾਰ ਨੂੰ ਇੱਕ ਅਪੀਲ ਕੀਤੀ ਹੈ। ਅਕਾਲੀ ਦਲ ਨੇ ਫੇਸਬੁੱਕ ਪੋਸਟ ਪਾ ਕੇ ਕਿਹਾ ਹੈ ਕਿ ਸਾਡੀ ਮਾਤਭਾਸ਼ਾ ਪੰਜਾਬੀ ਪ੍ਰਤੀ ਕੇਂਦਰ ਦਾ ਰਵੱਈਆ ਹਮੇਸ਼ਾ ਨਾਂਹ ਪੱਖੀ ਰਿਹਾ ਹੈ ਜਿਸ ਕਰਨ ਪੰਜਾਬੀ ਭਾਸ਼ਾ ਦਾ ਨੁਕਸਾਨ ਹੋਇਆ ਹੈ ਅਤੇ ਆਮ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਆਉਂਦੀਆਂ ਹਨ। ਪੰਜਾਬ ਵਿੱਚ ਰੇਲ ਆਵਾਜਾਈ ਦਾ ਵੱਡਾ ਜਾਲ ਵਿਛਿਆ ਹੋਇਆ ਹੈ।


ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਸਮੁੱਚੇ ਰੇਲਵੇ ਸਟੇਸ਼ਨਾਂ ਉੱਤੇ ਸਫ਼ਰ ਸੰਬੰਧੀ ਜਾਣਕਾਰੀ ਕੇਵਲ ਹਿੰਦੀ ਅਤੇ ਅੰਗਰੇਜ਼ੀ ਵਿੱਚ ਦਿੱਤੀ ਜਾਂਦੀ ਹੈ ਜਿਸ ਕਾਰਨ ਸਿਰਫ਼ ਪੰਜਾਬੀ ਪੜ੍ਹ ਲਿਖ ਸਕਣ ਵਾਲਿਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਰੇਲ ਵਿਭਾਗ ਨੂੰ ਚਾਹੀਦਾ ਹੈ ਕਿ ਉਹ ਆਮ ਯਾਤਰੀਆਂ ਦੀ ਸੁਵਿਧਾ ਲਈ ਹਿੰਦੀ ,ਅੰਗਰੇਜ਼ੀ ਦੇ ਨਾਲ- ਨਾਲ ਪੰਜਾਬੀ ਵਿੱਚ ਵੀ ਸੂਚਨਾਵਾਂ ਨਸ਼ਰ ਕਰੇ। ਇਸ ਮੁੱਦੇ ਦੀ ਗੰਭੀਰਤਾ ਨੂੰ ਸਮਝਦੇ ਹੋਏ, ਇਹ ਮਾਮਲਾ ਜ਼ੋਰਦਾਰ ਢੰਗ ਨਾਲ ਰੇਲਵੇ ਵਿਭਾਗ ਕੋਲ ਉਠਾਉਣ ਦੀ ਅਸੀਂ ਸੂਬਾ ਸਰਕਾਰ ਨੂੰ ਅਪੀਲ ਕਰਦੇ ਹਾਂ।