Punjab

ਅਕਾਲੀ ਲੀਡਰ ‘ਤੇ ਹੋਇਆ ਹਮਲਾ, ਇਨਸਾਫ਼ ਦੀ ਕੀਤੀ ਮੰਗ

ਫਤਿਹਗੜ੍ਹ ਸਾਹਿਬ (Fatehgarh Sahib) ਦੇ ਬੱਸੀ ਪਠਾਣਾ (Bassi Pathana) ‘ਚ ਅਕਾਲੀ ਆਗੂ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਅਕਾਲੀ ਆਗੂ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਜ਼ਖਮੀ ਮਲਕੀਤ ਸਿੰਘ ਮਠਾੜੂ ਨੂੰ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਮਲਕੀਤ ਸਿੰਘ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਨ।

ਮਲਕੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਬੱਸੀ ਪਠਾਣਾਂ ਨਾਮਦੇਵ ਮੰਦਰ ਨੇੜੇ ਜਾ ਰਿਹਾ ਸੀ ਤਾਂ ਤਿੰਨ ਨੌਜਵਾਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ। ਉਸ ਨੂੰ ਕਿਹਾ ਗਿਆ ਕਿ ਅੱਜ ਉਸ ਨੂੰ ਸਬਕ ਸਿਖਾਇਆ ਜਾਵੇਗਾ। ਹਮਲਾਵਰਾਂ ਨੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਡੇਗ ਦਿੱਤਾ ਅਤੇ ਉਸ ਦੇ ਸਿਰ ਉੱਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਉਸ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਬੱਸੀ ਪਠਾਣਾਂ ਤੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਹਸਪਤਾਲ ਪੁੱਜ ਕੇ ਮਠਾੜੂ ਦਾ ਹਾਲ-ਚਾਲ ਪੁੱਛਿਆ ਅਤੇ ਇਸ ਮਾਮਲੇ ‘ਚ ਜਾਂਚ ਦੀ ਮੰਗ ਕੀਤੀ।