Punjab

ਅਕਾਲੀ ਆਗੂ ਦੀ ਕਾਰ ਹੋਈ ਹਾਦਸਾਗ੍ਰਸਤ, ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ (Hoshiarpur) ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਦਸੂਹਾ (Manjit Singh Dasuya) ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਹ ਅੰਮ੍ਰਿਤਸਰ ਨੇੜੇ ਜੰਡਿਆਲਾ ਪੁੱਜੇ ਤਾਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।

ਹਾਦਸੇ ਵਿੱਚ ਡਰਾਈਵਰ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ। ਮਨਜੀਤ ਸਿੰਘ ਦਸੂਹਾ ਵੀ ਗੰਭੀਰ ਜ਼ਖ਼ਮੀ ਹੋ ਗਿਆ, ਉਸ ਦੀ ਲੱਤ ਅਤੇ ਕਮਰ ਟੁੱਟ ਗਏ। ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ –  ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੰਗਰੂਰ ਤੋਂ ਖਹਿਰਾ ਦੀ ਮੁਸੀਬਤ ਵਧੀ