ਬਿਊਰੋ ਰਿਪੋਰਟ: ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਕਰਕੇ ਰਸਮੀ ਤੌਰ ’ਤੇ ਵੀ ਪਾਰਟੀ ਛੱਡਣ ਦਾ ਐਲਾਨ ਕਰਨਗੇ। ਉਹਨਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ।