‘ਦ ਖ਼ਾਲਸ ਟੀਵੀ ਬਿਊਰੋ:- ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਥਾਣਾ ਖਾਲੜਾ ਦੇ ਪਿੰਡ ਮਾੜੀ ਮੇਘਾ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਲੀਡਰ ਗੁਰਸੇਵਕ ਸਿੰਘ ਬੱਬੂ ਮਾੜੀਮੇਘਾ ਦੇ ਭਰਾ ਜੈਮਲ ਸਿੰਘ ਨੇ ਪਤਨੀ ਹਰਜੀਤ ਕੌਰ ਨੂੰ ਗੋਲੀ ਮਾਰ ਕੇ ਖੁਦ ਨੂੰ ਗੋਲੀ ਮਾਰ ਕੇ ਮੁਕਾ ਦਿੱਤਾ। ਗੋਲੀ ਲੱਗਣ ਤੋਂ ਬਾਅਦ ਪਰਿਵਾਰ ਦੇ ਮੈਂਬਰਾਂ ਨੇ ਜੈਮਲ ਸਿੰਘ ਨੂੰ ਭਿੱਖੀਵਿੰਡ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉੱਧਰ, ਪਤਨੀ ਹਰਜੀਤ ਕੌਰ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕੀਤਾ ਸੀ, ਜਿੱਥੇ ਉਸਦੀ ਮੌਤ ਹੋ ਗਈ।
ਗੁਰਸੇਵਕ ਸਿੰਘ ਨੇ ਦੱਸਿਆ ਕਿ ਜੈਮਲ ਸਿੰਘ ਪ੍ਰੇਸ਼ਾਨ ਰਹਿੰਦਾ ਸੀ ਤੇ ਉਸ ਦਾ ਇਲਾਜ ਵੀ ਚੱਲ ਸੀ। ਅੱਜ ਸਵੇਰ 8 ਵਜੇ ਦੇ ਕਰੀਬ ਉਸਨੇ ਆਪਣੇ ਆਪ ਅਤੇ ਆਪਣੀ ਪਤਨੀ ਨੂੰ ਗੋਲੀ ਮਾਰ ਲਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।