‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕਰ ਰਹੇ ਅਕਾਲੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ 15 ਅਕਾਲੀ ਆਗੂਆਂ ਵੱਲੋਂ ਗ੍ਰਿਫਤਾਰੀ ਦਿੱਤੀ ਗਈ। ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਦਿੱਲੀ ਪੁਲਿਸ ਦੀ ਨਿਖੇਧੀ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਕੌਮੀ ਰਾਜਧਾਨੀ ਦੇ ਪ੍ਰਵੇਸ਼ ਸਥਾਨਾਂ ਨੂੰ ਸੀਲ ਕਰਨ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪਹੁੰਚ ਰਹੇ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈਣ ਦੀ ਦਿੱਲੀ ਪੁਲਿਸ ਵੱਲੋਂ ਕੀਤੇ ਗਏ ਗੈਰ-ਵਾਜਿਬ ਸਲੂਕ ਦੀ ਉਹ ਨਿੰਦਾ ਕਰਦੇ ਹਨ।
ਫੋਨ ਕਾਲਾਂ (Phone calls) ਅਤੇ ਪ੍ਰਾਪਤ ਹੋ ਰਹੇ ਵੀਡਿਓ ਰਾਹੀਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ ਵੱਲ ਕੱਢੇ ਜਾਣ ਵਾਲੇ ਰੋਸ ਮਾਰਚ ਨੂੰ ਨਾਕਾਮ ਕਰਨ ਲਈ ਦਿੱਲੀ ਪੁਲਿਸ ਨੇ ਪੂਰਾ ਜ਼ੋਰ ਲਾਇਆ ਹੈ। ਇਹ ਇੱਕ ਅਣ-ਐਲਾਨੀ ਐਮਰਜੈਂਸੀ ਹੈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਪੈਦਲ ਮਾਰਚ ਕਾਰਨ ਆਮ ਲੋਕ ਵੀ ਪਰੇਸ਼ਾਨ ਹੋ ਰਹੇ ਹਨ।ਬੀਤੇ ਕੱਲ੍ਹ ਦਿੱਲੀ ਪੁਲਿਸ ਵੱਲੋਂ ਅਕਾਲੀ ਦਲ ਨੂੰ ਇਸ ਰੋਸ ਮਾਰਚ ਦੀ ਇਜਾਜ਼ਤ ਵੀ ਨਹੀਂ ਮਿਲੀ ਸੀ, ਇਸਦੇ ਬਾਵਜੂਦ ਅਕਾਲੀ ਵਰਕਰ ਦਿੱਲੀ ਪਹੁੰਚੇ ਹਏ ਹਨ। ਹੇਠਾਂ ਤੁਸੀਂ ਅਕਾਲੀ ਦਲ ਦੇ ਮਾਰਚ ਦੀਆਂ ਤਸਵੀਰਾਂ ਵੇਖ ਸਕਦੇ ਹੋ :