The Khalas Tv Blog Punjab ਅਕਾਲੀ ਦਲ ਸੁਧਾਰ ਲਹਿਰ 9 ਦਸੰਬਰ ਨੂੰ ਲਏਗੀ ਵੱਡਾ ਫੈਸਲਾ !
Punjab

ਅਕਾਲੀ ਦਲ ਸੁਧਾਰ ਲਹਿਰ 9 ਦਸੰਬਰ ਨੂੰ ਲਏਗੀ ਵੱਡਾ ਫੈਸਲਾ !

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takhat Sahib) ਤੋਂ ਸੁਖਬੀਰ ਸਿੰਘ ਬਾਦਲ (Sukhbir Singh Badal) ਸਮੇਤ ਹੋਰ ਸਿੱਖ ਆਗੂਆਂ ਨੂੰ ਸਜ਼ਾ ਐਲਾਨਣ ਸਮੇਂ ਅਕਾਲੀ ਆਗੂਆਂ ਨੂੰ ਏਕੇ ਦਾ ਜਿਹੜਾ ਆਦੇਸ਼ ਦਿੱਤਾ ਗਿਆ ਸੀ ਉਸ ਨੂੰ ਲੈ ਕੇ 9 ਦਸੰਬਰ ਨੂੰ ਵੱਡੀ ਮੀਟਿੰਗ ਹੋਣ ਜਾ ਰਹੀ ਹੈ । ਅਕਾਲੀ ਸੁਧਾਰ ਲਹਿਰ ਦੇ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਸਵੇਰੇ 11 ਵਜੇ ਸਮੁੱਚੀ ਲੀਡਰਸ਼ਿਪ ਨੂੰ ਸੱਦਿਆ ਗਿਆ ਹੈ । ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਨੇ ਕਿਹਾ ਕਿ ਅਸੀਂ ਇਸ ਵੱਲ ਕਦਮ ਪੁੱਟ ਰਹੇ ਹਾਂ ਪਰ ਅਕਾਲੀ ਦਲ ਦੇ ਵੱਲੋਂ ਸ੍ਰੀ ਅਕਾਲ ਤਖਤ ਦੇ ਆਦੇਸ਼ ਦਾ ਪਾਲਨ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ ।

ਵਡਾਲਾ ਨੇ ਕਿਹਾ ਨੇ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹਦਾਇਤ ਕੀਤੀ ਗਈ ਸੀ ਕਿ ਸੁਖਬੀਰ ਸਿੰਘ ਬਾਦਲ ਸਮੇਤ ਜਿਨ੍ਹਾਂ ਲੀਡਰਾਂ ਨੇ ਅਸਤੀਫੇ ਦਿੱਤੇ ਸਨ ਉਨ੍ਹਾਂ ਦੇ ਅਸਤੀਫੇ 3 ਦਿਨਾਂ ਦੇ ਅੰਦਰ ਪ੍ਰਵਾਨ ਕੀਤੇ ਜਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਦੱਸਿਆ ਜਾਵੇ । ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਇਸ ਦੇ ਬਾਵਜੂਦ ਹੁਣ ਤੱਕ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ । ਉਨ੍ਹਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਇਨ ਬਿਨ ਹਰ ਗੁਰਸਿੱਖ ਨੂੰ ਪਾਲਣਾ ਕਰਨੀ ਚਾਹੀਦੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬਹਾਨਾ ਲਗਾ ਕੇ ਅਸਤੀਫਿਆਂ ਨੂੰ ਟਾਲਣ ਦੀ ਕੋਸ਼ਿਸ਼ ਕਰਨਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਦੇ ਬਰਾਬਰ ਹੈ।

ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਵਡਾਲਾ ਨੇ ਕਿਹਾ ਕਿ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਹੋਰ ਆਗੂ ਸਿੰਘ ਸਾਹਿਬਾਨਾਂ ਦੇ ਹੁਕਮਾਂ ਨੂੰ ਪੂਰਾ ਕਰਨ ਲਈ ਰੁਕਾਵਟਾਂ ਖੜੀਆਂ ਕਰ ਰਹੇ ਹਨ, ਅੱਜ ਉਹ ਸਮੁੱਚੇ ਸਿੱਖ ਪੰਥ ਦੇ ਕਟਹਿਰੇ ਵਿੱਚ ਖੜੇ ਹਨ। ਅਗਰ ਏਨਾ ਕੁਝ ਹੋਣ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਸਬਕ ਨਹੀਂ ਸਿੱਖਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦੇ ਰਹੇ ਹਨ, ਫਿਰ ਇਹਨਾਂ ਨੂੰ ਆਪਣੇ ਆਪ ਨੂੰ ਪੰਥਕ ਅਖਵਾਉਣ ਦਾ ਕੋਈ ਅਧਿਕਾਰ ਨਹੀਂ ਹੈ। ਇਹਨਾਂ ਕਾਰਨਾਮਿਆਂ ਕਰਕੇ ਸਿੱਖਾਂ ਦੀ ਮਾਨਸਿਕਤਾ ਨੂੰ ਬਹੁਤ ਢਾਹ ਲੱਗ ਰਹੀ ਹੈ।

Exit mobile version