‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਸਤੰਬਰ ਨੂੰ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰਾ ਹੋਣ ‘ਤੇ ਕਾਲਾ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਮਾਰਚ ਕਰਨ ਦਾ ਸੱਦਾ ਦਿੱਤਾ ਸੀ। ਇਸੇ ਦੇ ਚੱਲਦਿਆਂ 16 ਸਤੰਬਰ ਦੀ ਰਾਤ ਨੂੰ ਜਦੋਂ ਅਕਾਲੀ ਵਰਕਰ ਦਿੱਲੀ ਨੂੰ ਜਾ ਰਹੇ ਸਨ ਤਾਂ ਰਸਤੇ ਵਿੱਚ ਲੋਕਾਂ ਨੇ ਉਨ੍ਹਾਂ ਨੂੰ ਘੇਰ ਕੇ ਸਵਾਲ ਪੁੱਛੇ। ਲੋਕਾਂ ਨੇ ਉਨ੍ਹਾਂ ਨੂੰ ਕਿਸਾਨਾਂ ਦਾ ਗੱਦਾਰ ਕਹਿ ਕੇ ਲਾਹਨਤਾਂ ਪਾਈਆਂ। ਇਸ ਦੌਰਾਨ ਜਦੋਂ ਉਨ੍ਹਾਂ ਦੀਆਂ ਗੱਡੀਆਂ ਦੀ ਚੈਕਿੰਗ ਕੀਤੀ ਗਈ ਤਾਂ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਮਿਲੀਆਂ।