The Khalas Tv Blog Punjab ਸ਼ਹੀਦਾਂ ਦੀ ਯਾਦ ‘ਚ ਕਰਵਾਏ ਅਖੰਡ ਪਾਠ ਸਾਹਿਬ!
Punjab

ਸ਼ਹੀਦਾਂ ਦੀ ਯਾਦ ‘ਚ ਕਰਵਾਏ ਅਖੰਡ ਪਾਠ ਸਾਹਿਬ!

ਬਿਉਰੋ ਰਿਪੋਰਟ – ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।

ਸਮਾਗਮ ਮੌਕੇ ਸੰਗਤ ਨਾਲ ਵਿਚਾਰ ਕਰਦਿਆਂ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ 1984 ਵਿਚ ਸਮੇਂ ਦੀ ਭਾਰਤੀ ਹਕੂਮਤ ਵੱਲੋਂ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਹਮਲੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਆਪਣਾ ਫ਼ਰਜ਼ ਨਿਭਾਉਂਦਿਆਂ ਭਾਈ ਬੇਅੰਤ ਸਿੰਘ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਸ਼ਹਾਦਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਹੈ ਅਤੇ ਹਮੇਸ਼ਾ ਰਹੇਗਾ।

ਇਹ ਵੀ ਪੜ੍ਹੋ –   ਕੈਨੇਡਾ ਦੇ ਭਾਰਤ ਤੇ ਨਵੇਂ ਇਲਜ਼ਾਮ! ਰਿਪੋਰਟ ‘ਚ ਕੀਤਾ ਵੱਡਾ ਦਾਅਵਾ

 

 

Exit mobile version