India Punjab

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ  ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਿਰਕਤ ਕੀਤੀ। ਸੋਨੀਆ ਅਤੇ ਖੜਗੇ ਸਭ ਤੋਂ ਪਹਿਲਾਂ ਮਨਮੋਹਨ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਫਿਰ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਦੇ ਹੋਰ ਵੱਡੇ ਆਗੂ ਵੀ ਮੌਜੂਦ ਸਨ। ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 26 ਦਸੰਬਰ ਦੀ ਰਾਤ ਨੂੰ ਦਿਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਡਾ. ਮਨਮੋਹਨ ਸਿੰਘ ਦੇ ਭੋਗ ਮੌਕੇ ਉਨ੍ਹੇ ਦੇ ਧਰਮ ਪਤਨੀ ਗੁਰਸ਼ਰਨ ਕੌਰ ਨੇ ਕੀਰਤਨ ਕੀਤਾ। ਇਸ ਤੋਂ ਇਲਾਵਾ ਭਾਈ ਮਨੋਹਰ ਸਿੰਘ ਸ਼੍ਰੋਮਣੀ ਹਜ਼ੂਰੀ ਕੀਰਤਨ ਗੁਰਦੁਆਰਾ ਬੰਗਲਾ ਸਾਹਿਬ ਅਤੇ ਭਾਈ ਹਰਜਿਦੰਰ ਸਿੰਘ ਸ੍ਰੀ ਨਗਰ ਵਾਲਿਆ ਨੇ ਕੀਰਤਨ ਕੀਤਾ ਹੈ।

ਦੱਸ ਦੇਈਏ ਕਿ ਅਖੰਡ ਸਾਹਿਬ ਦੇ ਭੋਗ ਪਾਏ ਜਾਣ ਤੋਂ ਬਾਅਦ ਉਨ੍ਹਾਂ ਦਾ ਸਰਧਾਂਜਲੀ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਵਿਖੇ ਹੋਇਆ। ਉਨ੍ਹਾਂ ਦੇ ਘਰ ਵਿਚ ਰੱਖੇ ਅਖੰਡ ਸਾਹਿਬ ਮੌਕੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਮਨਜਿੰਦਰ ਸਿੰਘ ਸਿਰਸਾ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪ੍ਰੇਮ ਸਿੰਘ ਚੰਦੂਮਾਜਰਾ,ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿਘ ਬਾਜਾਵਾ ਅਤੇ ਹੋਰ ਕਈ ਸੀਨੀਅਰ ਲੀਡਰ ਮੌਜੂਦ ਸਨ।

ਇਹ ਵੀ ਪੜ੍ਹੋ – ਡੀਐਸਪੀ ਗੁਰਸ਼ੇਰ ਸਿੰਘ ਸੰਧੂ ਬਰਖਾਸਤ