‘ਦ ਖ਼ਾਲਸ ਬਿਊਰੋ :ਸਮਾਜ਼ਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਸੱਤਾਧਾਰੀ ਭਾਜਪਾ ‘ਤੇ ਵੋਟਾਂ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ ਵਾਰਾਣਸੀ ਵਿੱਚ ਈਵੀਐਮ ਲੈ ਕੇ ਜਾ ਰਹੇ ਇੱਕ ਟਰੱਕ ਨੂੰ “ਰੋਕਿਆ” ਗਿਆ ਸੀ, ਪਰ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਮਸ਼ੀਨਾਂ ਗਿਣਤੀ ਡਿਊਟੀ ‘ਤੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਸਨ ਅਤੇ ਇਸਦੀ ਵਰਤੋਂ ਨਹੀਂ ਕੀਤੀ ਗਈ ਸੀ ਪਰ ਚੋਣ ਕਮਿਸ਼ਨ ਨੇ ਵਾਰਾਣਸੀ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਐਨ ਕੇ ਸਿੰਘ ਵਿਰੁੱਧ ਸਿਖਲਾਈ ਈਵੀਐਮ ਦੀ ਆਵਾਜਾਈ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਕਾਰਵਾਈ ਕਰਨ ਦਾ ਹੁਕਮ ਦਿੱਤਾ ਹੈ।
ਉੱਤਰ ਪ੍ਰਦੇਸ਼ ਦੇ ਨਾਲ-ਨਾਲ ਚਾਰ ਹੋਰ ਰਾਜਾਂ- ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ। ਸਾਰੇ ਪੰਜ ਰਾਜਾਂ ਲਈ ਵੋਟਾਂ ਦੀ ਗਿਣਤੀ ਕੱਲ ਹੋਵੇਗੀ।