The Khalas Tv Blog India ਅਖੀਲੇਸ਼ ਯਾਦਵ ਇੰਡੀਆ ਗਠਜੋੜ ਦੀ ਮੀਟਿੰਗ ਲਈ ਹੋਏ ਰਵਾਨਾ
India Lok Sabha Election 2024

ਅਖੀਲੇਸ਼ ਯਾਦਵ ਇੰਡੀਆ ਗਠਜੋੜ ਦੀ ਮੀਟਿੰਗ ਲਈ ਹੋਏ ਰਵਾਨਾ

ਸਮਾਜਵਾਦੀ ਪਾਰਟੀ ਦੇ ਮੁੱਖੀ ਅਖੀਲੇਸ਼ ਯਾਦਵ ਇੰਡੀਆ ਗਠਜੋੜ ਦੀ ਹੋਣ ਜਾ ਰਹੀ ਮੀਟਿੰਗ ਲਈ ਲਖਨਊ ਤੋਂ ਰਵਾਨਾ ਹੋ ਚੁੱਕੇ ਹਨ। ਇਸ ਮੌਕੋ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ “ਜਨਤਾ ਨੇ ਪੀਡੀਏ ਦੀ ਰਣਨੀਤੀ ਅਤੇ ਭਾਰਤ ਗੱਠਜੋੜ ਦਾ ਸਮਰਥਨ ਕੀਤਾ ਹੈ। ਅਸੀਂ ਰਣਨੀਤੀ ਬਣਾਉਣ ਲਈ ਇੰਡੀਆ ਗਠਜੋੜ ਦੀ ਮੀਟਿੰਗ ਵਿੱਚ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਅੱਗੇ ਦੀ ਕਾਰਵਾਈ ਸਬੰਧੀ ਰਣਨੀਤੀ ਬਣਾਈ ਜਾਵੇਗੀ।

ਦੱਸ ਦੇਈਏ ਕਿ ਇੰਡੀਆ ਗਠਜੋੜ ਨੇ ਉੱਤਰ ਪ੍ਰਦੇਸ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਗਠਜੋੜ ਨੇ ਭਾਜਪਾ ਨੂੰ ਸਖਤ ਟੱਕਰ ਦਿੰਦਿਆਂ ਹੋਇਆ ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਨੇ 37 ਅਤੇ ਕਾਂਗਰਸ ਨੇ 6 ਸੀਟਾਂ ਉੱਤੇ ਜਿੱਤ ਹਾਸਲ ਕੀਤੀ ਹੈ, ਜਿਸ ਤੋਂ ਬਾਅਦ ਇੰਡੀਆਂ ਗਠਜੋੜ ਦੀ ਇਹ ਪਹਿਲੀ ਬੈਠਕ ਹੋ ਰਹੀ ਹੈ।

ਇਹ ਵੀ ਪੜ੍ਹੋ –   ਓਡੀਸ਼ਾ ਦੇ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ

 

Exit mobile version