ਅਲਜੀਰੀਆ ਦੀ ਰਾਜਧਾਨੀ ਨੇੜੇ ਇੱਕ ਬੱਸ ਪੁਲ ਤੋਂ ਨਦੀ ਵਿੱਚ ਡਿੱਗ ਗਈ। ਇਸ ਕਾਰਨ 18 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸ਼ੁੱਕਰਵਾਰ ਦੇਰ ਸ਼ਾਮ ਨੂੰ ਹੋਏ ਇਸ ਹਾਦਸੇ ਤੋਂ ਬਾਅਦ, ਦੇਰ ਰਾਤ ਤੱਕ ਪਾਣੀ ਵਿੱਚ ਬਚਾਅ ਕਾਰਜ ਚਲਾਇਆ ਗਿਆ। ਅਲਜੀਰੀਆ ਦੇ ਰਾਸ਼ਟਰਪਤੀ ਅਬਦੇਲਮਾਦਜਿਦ ਤੇਬੌਨੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ।