The Khalas Tv Blog Punjab ਕੱਲ੍ਹ ਤੋਂ ਸਾਫ਼-ਸਫ਼ਾਈ ਤੇ ਜਾਂਚ ਲਈ ਖੁੱਲਣਗੇ ਪੰਜਾਬ ਦੇ ਸਾਰੇ ਵਿੱਦਿਅਕ ਅਦਾਰੇ
Punjab

ਕੱਲ੍ਹ ਤੋਂ ਸਾਫ਼-ਸਫ਼ਾਈ ਤੇ ਜਾਂਚ ਲਈ ਖੁੱਲਣਗੇ ਪੰਜਾਬ ਦੇ ਸਾਰੇ ਵਿੱਦਿਅਕ ਅਦਾਰੇ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 8 ਸਤੰਬਰ 2025 ਤੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਆਮ ਵਾਂਗ ਖੁੱਲ੍ਹਣਗੇ। ਹੜ੍ਹਾਂ ਨਾਲ ਪ੍ਰਭਾਵਿਤ ਸਕੂਲਾਂ ਜਾਂ ਕਾਲਜਾਂ ਨੂੰ ਬੰਦ ਕਰਨ ਦਾ ਫੈਸਲਾ ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਲਿਆ ਜਾਵੇਗਾ।

ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੂੰ ਇਮਾਰਤਾਂ ਅਤੇ ਕਲਾਸਰੂਮਾਂ ਦੀ ਸੁਰੱਖਿਆ ਯਕੀਨੀ ਕਰਨੀ ਹੋਵੇਗੀ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਸਕੇ। 8 ਸਤੰਬਰ ਨੂੰ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਪਰ ਅਧਿਆਪਕਾਂ ਨੂੰ ਸਕੂਲ ਵਿੱਚ ਹਾਜ਼ਰ ਰਹਿਣਾ ਪਵੇਗਾ। ਉਹ ਐਸ.ਐਮ.ਸੀ, ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਸਕੂਲਾਂ ਦੀ ਸਫਾਈ ਕਰਨਗੇ।

ਅਧਿਆਪਕ ਸਕੂਲੀ ਇਮਾਰਤਾਂ ਦੀ ਪੂਰੀ ਜਾਂਚ ਕਰਨਗੇ, ਅਤੇ ਜੇਕਰ ਕੋਈ ਨੁਕਸ ਜਾਂ ਸਮੱਸਿਆ ਪਾਈ ਜਾਂਦੀ ਹੈ, ਤਾਂ ਇਸ ਦੀ ਸੂਚਨਾ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇਗੀ। 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹਣਗੇ, ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨਿਰਵਿਘਨ ਜਾਰੀ ਰਹੇਗੀ। ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਨੂੰ ਸੁਰੱਖਿਆ ਅਤੇ ਸਫਾਈ ਦੇ ਮਿਆਰਾਂ ਨੂੰ ਯਕੀਨੀ ਬਣਾਉਣ ਦੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ।

 

Exit mobile version