Punjab

ਕੱਲ੍ਹ ਤੋਂ ਖੁੱਲ੍ਹਣਗੇ ਸਾਰੇ ਵਿੱਦਿਅਕ ਅਦਾਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ 7 ਫਰਵਰੀ ਦਿਨ ਸੋਮਵਾਰ ਤੋਂ ਸੂਬੇ ਦੇ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਛੇਵੀਂ ਤੋਂ ਉੱਪਰਲੀਆਂ ਜਮਾਤਾਂ ਤੱਕ ਦੇ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਖੋਲ੍ਹਣ ਸਮੇਂ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਸਰਕਾਰ ਨੇ ਆਦੇਸ਼ ਜਾਰੀ ਕੀਤੇ ਹਨ ਕਿ ਸਕੂਲ ਅਤੇ ਕਾਲਜਾਂ ਨੂੰ ਰੋਜ਼ਾਨਾ ਸੈਨੀਟਾਈਜ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਸਕੂਲ ਅਤੇ ਕਾਲਜ ਵਿੱਚ ਆਉਣ ਵਾਲੇ ਸਾਰੇ ਸਟਾਫ ਦਾ ਮੁਕੰਮਲ ਟੀਕਾ ਕਰਨ ਹੋਣਾ ਜਰੂਰੀ ਹੈ ਅਤੇ 15 ਤੋਂ 18 ਸਾਲ ਤੱਕ ਦੇ ਵਿਦਿਆਰਥੀਆਂ ਦੇ ਕਰੋਨਾ ਵੈਕਸੀਨ ਦੀ ਇਕ ਡੋਜ ਲੱਗੀ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਬਾਰ, ਸਿਨੇਮਾ ਘਰ ਅਤੇ ਸ਼ਾਪਿੰਗ ਮਾਲ ਨੂੰ ਵੀ 75 ਫੀਸਦ ਸਮਰੱਥਾ ਨਾਲ ਖੋਲ੍ਹਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਦੋਂ ਕਿ ਸੂਬੇ ਵਿੱਚ ਅੰਦਰੂਨੀ ਇਕੱਠ ਨੂੰ 500 ਅਤੇ ਬਾਹਰੀ ਇਕੱਠ ਨੂੰ 1000 ਤੱਕ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।