The Khalas Tv Blog Punjab  ਪੰਜਾਬ ਵਿੱਚ ਅੱਜ ਸਾਰੀਆਂ ਮੈਡੀਕਲ ਸਹੂਲਤਾਂ ਰਹਿਣਗੀਆਂ ਬੰਦ
Punjab

 ਪੰਜਾਬ ਵਿੱਚ ਅੱਜ ਸਾਰੀਆਂ ਮੈਡੀਕਲ ਸਹੂਲਤਾਂ ਰਹਿਣਗੀਆਂ ਬੰਦ

‘ਦ ਖਾਲਸ ਬਿਉਰੋ:ਪੰਜਾਬ ਮੈਡੀਕਲ ਐਸੋਸੀਏਸ਼ਨ ਨੇ  ਪੰਜਾਬ ਵਿੱਚ ਅੱਜ ਸਾਰੀਆਂ ਮੈਡੀਕਲ ਸਹੂਲਤਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ ,ਜਿਸ ਕਾਰਣ ਨਾ  ਤਾਂ ਓਪੀਡੀ ਵਿੱਚ ਮਰੀਜ਼ਾਂ ਦੀ ਜਾਂਚ ਹੋਵੇਗੀ ਅਤੇ ਨਾ ਹੀ ਹਸਪਤਾਲਾਂ ਵਿੱਚ ਕੋਈ ਰੁਟੀਨ ਕੰਮ ਹੋਵੇਗਾ।  ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਇਸ ਫ਼ੈਸਲੇ ਪਿਛੇ ਰਾਜਸਥਾਨ ਦੇ ਦੌਸਾ ਵਿੱਚ ਵਾਪਰੀ ਉਹ ਘਟਨਾ ਹੈ,ਜਦੋਂ ਕਥਿਤ ਤੋਰ ਤੇ ਇੱਕ ਭਾਜਪਾ ਆਗੂ ਤੋਂ ਤੰਗ ਆ ਕੇ ਮਹਿਲਾ ਡਾਕਟਰ ਅਰਚਨਾ ਸ਼ਰਮਾ ਨੇ ਆਤਮਹਤਿਆ ਕਰ ਲਈ ਸੀ।

ਖੁਦਕੁਸ਼ੀ ਕਰਨ ਵਾਲੀ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਹੀ ਇਹ ਹੜਤਾਲ ਹੋ  ਰਹੀ ਹੈ।ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਸ਼ਨੀਵਾਰ ਨੂੰ ਸਾਰੀਆਂ ਮੈਡੀਕਲ ਸੁਵਿਧਾਵਾਂ ਮੁਅੱਤਲ ਕਰ ਦਿੱਤੀਆਂ ਜਾਣਗੀਆਂ ਅਤੇ ਖੁਦਕੁਸ਼ੀ ਕਰਨ ਵਾਲੀ ਡਾਕਟਰ ਅਰਚਨਾ ਸ਼ਰਮਾ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਜਾਰੀ ਆਪਣੇ ਪੱਤਰ ਵਿੱਚ ਸਾਰੇ ਡਾਕਟਰਾਂ ਨੂੰ ਸ਼ਨੀਵਾਰ ਨੂੰ ਆਪਣੀਆਂ ਸੇਵਾਵਾਂ ਨਾ ਦੇਣ ਦੀ ਅਪੀਲ ਕੀਤੀ ਗਈ ਹੈ।  ਕੁਝ ਦਿਨ ਪਹਿਲਾਂ ਰਾਜਸਥਾਨ ਦੇ ਦੌਸਾ ਜ਼ਿਲ੍ਹੇ ਦੇ ਲਾਲਸੋਟ ਵਿੱਚ ਇੱਕ ਗਰਭਵਤੀ ਔਰਤ ਦੀ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮੌਤ ਹੋ ਗਈ ਸੀ। ਜਿਸ ਕਾਰਣਕੁਝ ਸਥਾਨਕ ਲੋਕਾਂ ਅਤੇ ਕੁਝ ਭਾਜਪਾ ਆਗੂਆਂ ਵੱਲੋਂ ਆਪ੍ਰੇਸ਼ਨ ਕਰਨ ਵਾਲੀ ਮਹਿਲਾ ਡਾਕਟਰ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਸੀ ਤੇ ਦਬਾਅ ਹੇਠ ਪੁਲਿਸ ਨੇ ਉਸ ਡਾਕਟਰ ਖਿਲਾਫ਼ ਆਈਪੀਸੀ ਦੀ ਧਾਰਾ 302 ਕਤਲ ਦੇ ਤਹਿਤ ਮੁਕਦਮਾ ਦਰਜ ਕਰ ਲਿਆ ਸੀ ।ਜਿਸ ਤੋਂ ਮ੍ਰਿਤਕ ਔਰਤ ਦਾ ਆਪ੍ਰੇਸ਼ਨ ਕਰਨ ਵਾਲੀ ਡਾ. ਅਰਚਨਾ ਸ਼ਰਮਾ ਤਣਾਅ ਦਾ ਸ਼ਿਕਾਰ ਹੋ ਗਏ ਸੀ ਅਤੇ ਉਨ੍ਹਾਂ ਨੇ ਆਪਣੇ ਨਿੱਜੀ ਹਸਪਤਾਲ ਵਿੱਚ ਹੀ ਖੁਦਕੁਸ਼ੀ ਕਰ ਲਈ ਸੀ।

Exit mobile version