Punjab

ਰਾਜਪਾਲ ਕਟਾਰੀਆ ਨੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ!

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰਿਆ (Gulab Chand Kataria) ਨੇ ਸੂਬੇ ਵਿੱਚ ਚੱਲ ਰਹੇ ਕੇਂਦਰੀ ਪ੍ਰੋਜੈਕਟਾਂ ਲੈਣ ਲਈ ਐਨ.ਐਚ.ਏ.ਆਈ ਦੇ ਅਧਿਕਾਰੀਆਂ ਅਤੇ ਰੇਲਵੇ, ਹਵਾਈ ਅੱਡ ਦੀ ਅਥਾਰਟੀ ਅਤੇ ਬੀ.ਐਸ.ਐਨ.ਐਲ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ ਹੈ।

ਰਾਜਪਾਲ ਕਟਾਰੀਆ ਨੇ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਦੇਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇਗਾ। ਰਾਜਪਾਲ ਨੇ ਕਿਹਾ ਕਿ ਜੇਕਰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਇਸ ਸਬੰਧੀ ਲਿਖਤੀ ਤੌਰ ‘ਤੇ ਸੂਚਿਤ ਕੀਤਾ ਜਾਵੇ ਤਾਂ ਜੋ ਮਸਲੇ ਦਾ ਹੱਲ ਕਰਵਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਰ ਤਿੰਨ ਮਹੀਨੇ ਬਾਅਦ ਇਨ੍ਹਾਂ ਪ੍ਰੋਜੈਕਟਾਂ ਦੀ ਰਿਪੋਰਟ ਲੈਣ ਲਈ ਮੀਟਿੰਗ ਕੀਤੀ ਜਾਵੇਗੀ। ਰਾਜਪਾਲ ਨੇ ਕਿਹਾ ਕਿ ਚੰਡੀਗੜ੍ਹ ਸ਼ਹਿਰ ਵਿੱਚ ਟਰੈਫਿਕ ਵੱਧ ਰਹੀ ਹੈ। ਇਸ ਤੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਚਕੁਲੇ ਤੋਂ ਸ਼ਿਮਲੇ ਨੂੰ ਜੋੜਨ ਅਤੇ ਮਾਜਰੀ ਤੋਂ ਬੱਦੀ ਨੂੰ ਜੋੜਨ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਬਣਾਇਆ ਜਾ ਰਿਹਾ ਹੈ। ਇਸ ਦੇ ਬਣਨ ਨਾਲ ਇਹ ਸਮੱਸਆਿ ਕਾਫੀ ਹੱਦ ਤੱਕ ਕਾਬੂ ਹੇਠ ਆ ਜਾਵੇਗੀ।ਇਸ ਮੌਕੇ ਰਾਜਪਾਲ ਕਟਾਰੀਆ ਨੇ ਅੰਮ੍ਰਿਤ ਸਟੇਸ਼ਨਾਂ ਤਹਿਤ ਵਿਛ ਰਹੀਆਂ ਰੇਲ ਲਾਈਨਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਹੈ। ਬੀ.ਐਸ.ਐਨ.ਐਲ ਦੇ ਅਧਿਕਾਰੀਆਂ ਵੱਲੋਂ ਵੀ ਆਪਣੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਰਾਜਪਾਲ ਨੂੰ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ –   ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ’ਚ ਕਿਸਾਨਾਂ ਨੂੰ ਵੱਡੀ ਰਾਹਤ! ਸੁਪਰੀਮ ਕੋਰਟ ਨੇ ਜਾਂਚ ਕਮੇਟੀ ਸਬੰਧੀ ਹਰਿਆਣਾ ਸਰਕਾਰ ਦੀ ਪਟੀਸ਼ਨ ਠੁਕਰਾਈ