Punjab

ਕੱਲ੍ਹ ਤੋਂ ਆਮ ਵਾਂਗ ਖੁੱਲਣਗੇ ਸੂਬੇ ਦੇ ਸਾਰੇ ਸਕੂਲ , ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਨਵੇਂ ਆਦੇਸ਼

All schools in the state will open as usual from tomorrow, the new orders given by the Education Minister Harjot Bains

ਚੰਡੀਗੜ੍ਹ : ਕੱਲ੍ਹ ਤੋਂ ਪੰਜਾਬ ਦੇ ਸਾਰੇ ਸਰਕਾਰ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਆਮ ਵਾਂਗ ਖੁੱਲਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕੱਲ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ। ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ।

ਉਨ੍ਹਾਂ ਨੇ ਕਿਹਾ ਕਿ ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਆ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ।

ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।

ਦੱਸ ਦਈਏ ਕਿ ਬਿਤੇ ਦਿਨੀਂ 13 ਜੁਲਾਈ ਨੂੰ ਸੂਬੇ ਵਿੱਚ ਵੱਧ ਰਹੇ ਹੜ੍ਹਾਂ ਦੇ ਪ੍ਰਭਾਵ ਨੂੰ ਦੇਖਦਿਆਂ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਵਿਚ 16 ਜੁਲਾਈ ਤੱਕ ਛੁੱਟੀਆਂ ਵਧਾ ਦਿੱਤੀਆਂ ਸਨ। ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਸਨ।