Punjab

ਸਾਰੇ ਵਰਗਾਂ ਨੂੰ ਮਿਲੇਗਾ ਮੁਆਵਜ਼ਾ , ਹਰ ਪਿੰਡ ਅਤੇ ਹਰ ਘਰ ਦੀ ਸਪੈਸ਼ਲ ਗਿਰਦਾਵਰੀ ਕਰਵਾਏਗੀ ਸਰਕਾਰ : CM ਮਾਨ

All sections will get compensation, the government will conduct special girdavari of every village and every house: CM Hon.

ਫਿਰੋਜ਼ਪੁਰ : ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੜ੍ਹਾਂ ਦੀ ਮਾਰ ਹੇਠ ਆਏ ਫਿਰੋਜ਼ਪੁਰ ਦੇ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ । ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹਮੇਸ਼ਾ ਖੜੀ ਹੈ।

ਮਾਨ ਨੇ ਕਿਹਾ ਕਿ ਇਹ ਸਮਾਂ ਰਾਜਨਿਤੀ ਕਰਨ ਦਾ ਨਹੀਂ ਹੈ ਸਗੋਂ ਫਸੇ ਹੋਏ ਲੋਕਾਂ ਨੂੰ ਬਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਮਦਦ ਕਰਨ ਵਿੱਚ ਸਰਕਾਰ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾ ਰਹੀ । ਮਾਨ ਨੇ ਕਿਹਾ ਕਿ ਬੇਸ਼ੱਕ ਆਫ਼ਤ ਵੇਲੇ ਕੋਈ ਸਾਥ ਨਹੀਂ ਦੇ ਰਿਹਾ ਪਰ ਫਿਰ ਵੀ ਪੰਜਾਬ ਦਾ ਦਿਲ ਬਹੁਤ ਵੱਡਾ ਹੈ। ਪੰਜਾਬ ਪੂਰੀ ਦੁਨੀਆ ਨੂੰ ਬਚਾਉਣ ਵਾਲਾ ਹੈ। ਮਾਨ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਆ ਥਾਵਾਂ ਉਤੇ ਪਹੁੰਚਾਉਣ ਲਈ ਫੌਜ ਦੀ ਮਦਦ ਲਈ ਜਾ ਰਹੀ ਹੈ। ਮਾਨ ਵੱਲੋਂ ਬਿਪਤਾ ਮਾਰੇ ਲੋਕਾਂ ਨੂੰ ਹਰ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

ਮਾਨ ਨੇ ਐਲਾਨ ਕੀਤਾ ਕਿ ਜੇਕਰ ਕਿਸੇ ਦਾ ਘਰ ਢਹਿ ਗਿਆ ਹੈ ਤਾਂ ਉਸਨੂੰ 1 ਲੱਖ 25 ਹਜ਼ਾਰ ਰੁਪਏ ਦਿੱਤੇ ਜਾਣਗੇ, ਕਿਸੇ ਪਸ਼ੂ ਦਾ ਨੁਕਸਾਨ ਹੋ ਜਾਂਦਾ ਹੈ ਤਾਂ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਮਾਨ ਨੇ ਕਿਹਾ ਕਿ ਸਾਰੇ ਵਰਗਾਂ ਨੂੰ ਮੁਆਵਜ਼ਾ ਮਿਲੇਗਾ।

ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਵੀ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਖੇਤ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ। ਮਾਨ ਨੇ ਕਿਹਾ ਕਿ ਸਰਕਾਰ ਹਰ ਪਿੰਡ ਅਤੇ ਹਰ ਘਰ ਦੀ ਸਪੈਸ਼ਲ ਗਿਰਦਾਵਰੀ ਕਰਵਾਏਗੀ।