‘ਦ ਖ਼ਾਲਸ ਬਿਊਰੋ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗਠਜੋੜ ਵਾਰੇ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਦੇ ਭਲੇ ਅਤੇ ਬਹਿਤਰੀ ਲਈ ਕੇਂਦਰੀ ਸਰਕਾਰ ਭਾਜਪਾ ਨਾਲ ਗਠਜੋੜ ਕਰਨਾ ਜਰੂਰੀ ਸੀ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਜੋ ਮਰਜ਼ੀ ਕਹੀ ਜਾਣ ਪਰ ਸੱਚ ਤਾਂ ਇਹ ਹੈ ਕਿ ਕਾਂਗਰਸ, ‘ਆਪ’ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਾ ਰਹੇ। ਉਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਨੂੰ ਚਾਹੁਣ ਲੱਗੇ ਹਨ, ਇਹੀ ਕਾਰਨ ਹੈ ਕਿ ਅੱਜ ਅਨੇਕਾਂ ਹੀ ਸਿੱਖ ਚਿਹਰੇ ਭਾਜਪਾ ਵਿੱਚ ਜਾ ਰਹੇ ਹਨ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਅਕਾਲੀ-ਬਸਪਾ ਗਠਜੋੜ ਸੱਤਾ ਵਿੱਚ ਆਉਂਦਾ ਹੈ ਤਾਂ ਅਸੀਂ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰਨ ਜਾਂ ਨਾ ਕਰਨ ਦਾ ਫੈਸਲਾ ਲਵਾਂਗੇ।

