‘ਦ ਖ਼ਾਲਸ ਬਿਊਰੋ :- ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਗੁਰੂ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ‘ਤੇ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਿਲ ਹੋਏ, ਨਗਰ ਕੀਰਤਨ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਵਲੋਂ ਸਜਾਇਆ ਗਿਆ।
ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ। ਇਹ ਕੀਰਤਨ ਸ਼੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਅਤੇ ਅਮ੍ਰਿਤਸਰ ਸ਼ਹਿਰ ਤੋਂ ਹੁੰਦੇ ਹੋਏ ਮੁੜ ਤੋਂ ਸ੍ਰੀ ਅਕਾਲ ਤਖ਼ਤ ਜਾ ਕੇ ਸਮਾਪਤ ਹੋਇਆ।
ਨਗਰ ਕੀਰਤਨ ਵਿੱਚ ਵੱਖ-ਵੱਖ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਦਾ ਸਰਵਨ ਕੀਤਾ ਗਿਆ। ਇਸ ਦੌਰਾਨ ਨਗਰ ਕੀਰਤਨ ਵਿੱਚ ਸਕੂਲੀ ਬੱਚੇ ਵੀ ਸ਼ਾਮਲ ਹੋਏ। ਸੰਗਤਾਂ ਵੱਲੋਂ ਥਾਂ-ਥਾਂ ‘ਤੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ, ਵੱਖ-ਵੱਖ ਗਤਕਾ ਪਾਰਟੀਆਂ ਵੱਲੋਂ ਖ਼ਾਲਸਾ ਮਾਰਸ਼ਲ ਆਰਟ ਗੱਤਕੇ ਦੇ ਜ਼ੋਹਰ ਵਿਖਾਏ ਗਏ।
30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵੀ ਜੀ ਦਾ 551 ਵਾਂ ਪ੍ਰਕਾਸ਼ ਦਿਹਾੜੇ ਹੈ, ਇਸ ਮੌਕੇ SGPC ਵੱਲੋਂ ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਜਥਾ ਭੇਜਿਆ ਗਿਆ ਹੈ,ਭਾਰਤ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਈ 27 ਨਵੰਬਰ ਤੋਂ ਲੈਕੇ 1 ਦਸੰਬਰ ਦੇ ਵਿੱਚ ਸਪੈਸ਼ਲ ਜਥਾ ਭੇਜਣ ਦਾ ਫ਼ੈਸਲਾ ਲਿਆ ਗਿਆ ਸੀ।