The Khalas Tv Blog Punjab ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਮੌਕੇ ਸ਼੍ਰੀ ਦਰਬਾਰ ਸਾਹਿਬ ਵਿਖੇ ਸਜਿਆ ਅਲੌਕਿਕ ਨਗਰ ਕੀਰਤਨ
Punjab

ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਮੌਕੇ ਸ਼੍ਰੀ ਦਰਬਾਰ ਸਾਹਿਬ ਵਿਖੇ ਸਜਿਆ ਅਲੌਕਿਕ ਨਗਰ ਕੀਰਤਨ

‘ਦ ਖ਼ਾਲਸ ਬਿਊਰੋ :- ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੀ ਗੁਰੂ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ‘ਤੇ  ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਿਲ ਹੋਏ, ਨਗਰ ਕੀਰਤਨ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਵਲੋਂ ਸਜਾਇਆ ਗਿਆ।
Akal Takhat Nagar Kitan

ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ। ਇਹ ਕੀਰਤਨ ਸ਼੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਅਤੇ ਅਮ੍ਰਿਤਸਰ ਸ਼ਹਿਰ ਤੋਂ ਹੁੰਦੇ ਹੋਏ ਮੁੜ ਤੋਂ ਸ੍ਰੀ ਅਕਾਲ ਤਖ਼ਤ ਜਾ ਕੇ ਸਮਾਪਤ ਹੋਇਆ।

30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵੀ ਜੀ ਦਾ 551 ਵਾਂ ਪ੍ਰਕਾਸ਼ ਦਿਹਾੜੇ ਹੈ, ਇਸ ਮੌਕੇ SGPC ਵੱਲੋਂ ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਜਥਾ ਭੇਜਿਆ ਗਿਆ ਹੈ,ਭਾਰਤ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਈ 27 ਨਵੰਬਰ ਤੋਂ ਲੈਕੇ 1 ਦਸੰਬਰ ਦੇ ਵਿੱਚ ਸਪੈਸ਼ਲ ਜਥਾ ਭੇਜਣ ਦਾ ਫ਼ੈਸਲਾ ਲਿਆ ਗਿਆ ਸੀ।

Exit mobile version