India Punjab

ਹਾਈਕੋਰਟ ਪਟਾਕਿਆਂ ਨੂੰ ਲੈਕੇ ਸ਼ਖਤ! ਪੰਜਾਬ,ਹਰਿਆਣਾ ਤੇ ਚੰਡੀਗੜ੍ਹ ਨੂੰ ਲੈਕੇ ਜਾਰੀ ਕੀਤਾ ਵੱਡਾ ਨਿਰਦੇਸ਼

ਬਿਉਰੋ ਰਿਪੋਰਟ – ਦੀਵਾਲੀ (Diwali) ਤੋਂ ਪਹਿਲਾਂ ਪਟਾਕਿਆਂ (Cracker) ਨੂੰ ਲੈਕੇ ਭਾਵੇਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੇ ਸਮਾਂ ਤੈਅ ਕਰ ਦਿੱਤਾ ਹੈ। ਪਰ ਹਾਈਕੋਰਟ ਨੇ ਇਸ ਮਾਮਲੇ ਵਿੱਚ ਤਿੰਨਾਂ ਨੂੰ ਸਖਤ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਅਦਾਲਤ ਵਿੱਚ ਇੱਕ ਪਟੀਸ਼ਨ ਪਾਈ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਹਰ ਵਾਰ ਸਰਕਾਰਾਂ ਵੱਲੋਂ ਪਟਾਕਿਆਂ ਦੀ ਵਿਕਰੀ ਅਤੇ ਚਲਾਉਣ ਨੂੰ ਲੈਕੇ ਨਿਰਦੇਸ਼ ਭਾਵੇਂ ਜਾਰੀ ਹੋ ਜਾਂਦੇ ਹਨ ਪਰ ਜ਼ਮੀਨੀ ਪੱਧਰ ‘ਤੇ ਇਸ ਦੀ ਪਾਲਨਾ ਨਹੀਂ ਹੁੰਦੀ ਹੈ।

ਹਾਈਕੋਰਟ ਨੇ ਇਸ ਦਾ ਸਖਤ ਨੋਟਿਸ ਲੈਂਕੇ ਹੋਏ ਪੰਜਾਬ,ਹਰਿਆਣਾ ਅਤੇ ਚੰਡੀਗੜ੍ਹ ਨੂੰ ਕਿਹਾ ਹੈ ਇਸ ਵਾਰ ਕੋਈ ਲਾਪਰਵਾਹੀ ਨਹੀਂ ਚੱਲੇਗੀ। ਸੁਪਰੀਮ ਕੋਰਟ ਅਤੇ ਹਾਈਕੋਰਟ ਦੀਆਂ ਹੁਣ ਤੱਕ ਦੀਆਂ ਸਾਰੀਆਂ ਗਾਈਡ ਲਾਈਨਾਂ ਮੰਨਣੀਆਂ ਹੋਣਗੀਆਂ,ਸਿਰਫ਼ ਇੰਨਾਂ ਹੀ ਨਹੀਂ ਅਦਾਲਤ ਨੇ ਪਟੀਸ਼ਨਕਰਤਾ ਨੂੰ ਕਿਹਾ ਹੈ ਕਿ ਜੇਕਰ ਹਦਾਇਤਾਂ ਦੀ ਪਾਲਨਾ ਨਹੀਂ ਹੁੰਦੀ ਤਾਂ ਉਹ ਅਦਾਲਤ ਦੇ ਹੁਕਮਾਂ ਦੀ ਅਣਦੇਖੀ ਦੀ ਪਟੀਸ਼ਨ ਦਾਇਰ ਕਰ ਸਕਦੇ ਹਨ।

ਪੰਜਾਬ,ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦੀਵਾਲੀ ਮੌਕੇ ਰਾਤ 8 ਤੋਂ 10 ਵਜੇ ਤੱਕ ਗ੍ਰੀਨ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਗਿਆ ਹੈ ਜਦਕਿ ਗੁਰਪੁਰਬ ਮੌਕੇ ਸਵੇਰ 5 ਤੋਂ 6 ਅਤੇ ਰਾਤ 9 ਤੋਂ 10 ਤੱਕ ਦਾ ਸਮਾਂ ਤੈਅ ਕੀਤਾ ਗਿਆ ਹੈ।

ਇਹ ਵੀ ਪੜ੍ਹੋ – ਗਿੱਦੜਬਾਹਾ ਵਿੱਚ 9 ਸਾਲ ਦੇ ਬੱਚੇ ਦੀ ਦਰਦਨਾਕ ਮੌਤ !