ਬਿਉਰੋ ਰਿਪੋਰਟ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ 2 ਸਾਲ ਦੀ ਸਜ਼ਾ ਹੋਣ ਦੇ ਬਾਅਦ ਗਣਰਾਜ ਦਿਹਾੜੇ ‘ਤੇ ਝੰਡਾ ਫਹਿਰਾਉਣ ਦੀ ਜ਼ਿੰਮੇਵਾਰੀ ਸੌਂਪਣ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਇਸ ਮੌਕੇ ਪੰਜਾਬ ਸਰਕਾਰ ਦੇ ਵੱਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਸੁਣਵਾਈ ਸੰਗਰੂਰ ਜ਼ਿਲ੍ਹਾਂ ਅਦਾਲਤ ਵਿੱਚ ਚੱਲ ਰਹੀ ਹੈ ਜੋ ਸੁਨਾਮ ਤੋਂ ਉੱਤੇ ਦੀ ਕੋਰਟ ਹੈ । ਉੱਥੇ ਇਸ ਕੇਸ ਦੀ ਸੁਣਵਾਈ 24 ਜਨਵਰੀ ਨੂੰ ਹੈ। ਅਜਿਹੀ ਸਥਿਤੀ ਵਿੱਚ ਇਸ ਮਾਮਲੇ ਵਿੱਚ 25 ਤਰੀਕ ਤੈਅ ਕੀਤੀ ਜਾਵੇ। ਤਾਂਕੀ ਉਸ ਬਾਰੇ ਅਦਾਲਤ ਨੂੰ ਦੱਸਿਆ ਜਾ ਸਕੇ । ਇਸ ਦੇ ਬਾਅਦ ਅਦਾਲਤ ਨੇ ਸੁਣਵਾਈ 25 ਜਨਵਰੀ ਤੈਅ ਕੀਤੀ ਹੈ ।
15 ਸਾਲ ਪੁਰਾਣੇ ਕੇਸ ਵਿੱਚ ਸਜ਼ਾ
ਅਮਨ ਅਰੋੜਾ ਦੇ ਆਪਣੇ ਜੀਜੇ ਰਾਜਿੰਦਰ ਦੀਪਾ ਦੇ ਪਰਿਵਾਰ ਨਾਲ ਝਗੜਾ ਸੀ।। ਜੀਜੇ ਨੇ ਇਲਜ਼ਾਮ ਲਗਾਇਆ ਸੀ ਕਿ 2008 ਵਿੱਚ ਅਮਨ ਅਰੋੜਾ ਨੇ ਉਸ ਦੇ ਘਰ ਵਿੱਚ ਵੜ ਕੇ ਕੁੱਟਮਾਰ ਕੀਤੀ ਸੀ । ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰ ਲੋਕਾਂ ਦੇ ਖਿਲਾਫ ਕੇਸ ਦਰਜ ਹੋਇਆ ਸੀ। ਜਿਸ ਦਾ ਫੈਸਲਾ 15 ਸਾਲ ਦੇ ਬਾਅਦ ਆਇਆ ਹੈ। ਸੁਨਾਮ ਕੋਰਟ ਨੇ ਅਮਰ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਕੈਦ ਸੁਣਾਈ ਸੀ । ਇਸ ਫੈਸਲੇ ਦੇ ਖਿਲਾਫ ਅਪੀਲ ਕਰਨ ਦੇ ਲਈ 30 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿੱਖ ਕੇ ਅਮਨ ਅਰੋੜਾ ਵੱਲੋਂ ਝੰਡੇ ਫਹਿਰਾਉਣ ਦੀ ਰਸਮ ਵਿੱਚ ਸ਼ਾਮਲ ਹੋਣ ‘ਤੇ ਇਤਰਾਜ਼ ਜ਼ਾਹਿਰ ਕੀਤਾ ਸੀ। ਅਕਾਲੀ ਦਲ ਨੇ ਸੁਪਰੀਮ ਕੋਰਟ ਦੀ ਜੱਜਮੈਂਟ ਦਾ ਹਵਾਲਾ ਦਿੰਦੇ ਹੋਏ ਅਮਨ ਅਰੋੜਾ ਦੀ ਮੈਂਬਰਸ਼ਿੱਪ ਰੱਦ ਕਰਨ ਦੇ ਲਈ ਸਪੀਕਰ ਕੁਲਤਾਰ ਸੰਧਵਾਂ ਨੂੰ ਚਿੱਠੀ ਵੀ ਲਿੱਖੀ ਸੀ।