ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਹਰਿਆਣਾ ਦੀਆਂ ਸਰਹੱਦਾਂ ਨੂੰ ਬੰਦ ਕਰਨ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਕਿਸਾਨ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਦੀ ਲੋੜ ਹੈ।
ਉਨ੍ਹਾਂ ਨੇ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਪੰਜਾਬ ਹਰਿਆਣਾ ਦੀਆਂ ਸਰਹੱਦਾ ਬੰਦ ਹੋਣ ਦੇ ਕਾਰਨ ਪੰਜਾਬ ਦੇਸ਼ ਦੇ ਨਾਲੋਂ ਕੱਟਿਆ ਹੋਇਆ ਹੈ। ਅਰੋੜਾ ਨੇ ਕਿਹਾ ਕਿ ਬਾਰਡਰ ਬੰਦ ਹੋਣ ਕਾਰਨ ਕਾਰੋਬਾਰੀਆਂ ਨੂੰ ਸਮੇਤ ਸਾਰੇ ਵਰਗਾਂ ’ਤੇ ਇਸਦਾ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਅੱਜ ਆਪਣੇ ਸਿਆਸੀ ਮਤਭੇਦ ਇੱਕ ਪਾਸੇ ਰੱਖ ਕੇ ਕਿਸਾਨੀ ਨੂੰ ਬਚਾਉਣ ਦੀ ਲੋੜ ਹੈ।
ਉਨ੍ਹਾਂ ਨੇ ਸਾਰੀਆਂ ਪਾਰਟੀਆਂ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਕੋਲ ਪੰਜਾਬ ਹਰਿਆਣਾ ਦੇ ਰਸਤੇ ਖਾਲੀ ਕਰਨ ਦੀ ਗੱਲ ਕਰਨ। ਇਸਦੇ ਨਾਲ ਉਨ੍ਹਾਂ ਨੇ ਇਸ ਮਾਮਲੇ ਨੂੰ ਲਾ ਕੇ ਪ੍ਰਸਤਾਵ ਪੇਸ਼ ਕਰਨ ਦੀ ਗੱਲ ਵੀ ਕਹੀ।