ਫਤਿਹਗੜ੍ਹ ਸਾਹਿਬ (Fatehgarh Sahib) ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ (Amar Singh) ਨੇ ਕੇਂਦਰੀ ਸੱਭਿਆਚਾਰਕ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਫਤਹਿਗੜ੍ਹ ਸਾਹਿਬ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਵਿਕਸਤ ਕਰਨ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰੀ ਮੰਤਰੀ ਸੇਖਾਵਤ ਨੂੰ ਫਤਿਹਗੜ੍ਹ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਸ਼ਹੀਦੀ ਦਿਵਸ ਮੌਕੇ 1 ਕਰੋੜ ਤੋਂ ਵੱਧ ਲੋਕ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ। ਡਾ. ਅਮਰ ਸਿੰਘ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਇਕ ਇਤਿਹਾਸਕ ਅਸਥਾਨ ਹੈ, ਇਸ ਲਈ ਇਸ ਨੂੰ ਧਾਰਮਿਕ ਸਥਾਨ ਵਜੋਂ ਵਿਕਸਤ ਕਰਨ ਲਈ ਵਿਸ਼ੇਸ਼ ਪੈਕਜ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਇਸ ਕੋਸ਼ਿਸ਼ ਵਿੱਚ ਲੱਗੇ ਹੋਏ ਹਨ, ਇਸ ਦਾ ਨਤੀਜਾ ਹੈ ਕਿ ਪਿਛਲੇ ਸਮੇਂ ਕੁਝ ਫੰਡ ਵੀ ਜਾਰੀ ਹੋਏ ਹਨ ਪਰ ਫਤਿਹਗੜ੍ਹ ਸਾਹਿਬ ਦੀ ਇਤਹਾਸਿਕ ਮਹੱਤਤਾ ਨੂੰ ਦੇਖਦਿਆਂ ਹੋਰ ਫੰਡਾਂ ਦੀ ਲੋੜ ਹੈ।
ਇਹ ਵੀ ਪੜ੍ਹੋ – ਪੈਰਿਸ ਓਲੰਪਿਕ ‘ਚ ਗੋਲਡ ਮੈਡਲ ਜਿੱਤਣ ਵਾਲੇ ਅਰਸ਼ਦ ਨਦੀਮ ਨੂੰ ਮਰੀਅਮ ਨਵਾਜ਼ ਨੇ ਦਿੱਤੇ 10 ਕਰੋੜ ਰੁਪਏ