Punjab

ਆਇਰਲੈਂਡ ਦੇ ਰਾਜਦੂਤ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਕੇਵਿਨ ਕੈਲੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੇ ਤਿੰਨ ਹੋਰ ਸਾਥੀ ਮੌਜੂਦ ਸਨ। ਦੱਸ ਦੇਈਏ ਕਿ ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਵਿੱਚ ਹੋਈ ਹੈ। ਇਸ ਮੁਲਾਕਾਤ ਵਿੱਚ ਦੋਵੇਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਵਿੱਚ ਆਪਸੀ ਸਹਯੋਗ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਹੈ। ਇਸ ਮੌਕੇ ਪੰਜਾਬ ਅਤੇ ਆਇਰਲੈਂਡ ਦਰਮਿਆਨ, ਖੇਤੀਬਾੜੀ, ਇੰਡਸਟਰੀ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ਕਰਨ ‘ਤੇ ਜ਼ੋਰ ਦਿੱਤਾ ਹੈ।

ਸਪੀਕਰ ਸੰਧਵਾਂ ਵੱਲੋਂ ਇਸ ਮੌਕੇ ‘ਤੇ ਆਇਰਲੈਂਡ ਦੇ ਰਾਜਦੂਤ ਕੇਵਿਨ ਕੈਲੀ ਨੂੰ ਆਪਣੇ ਦੇਸ਼ ਦੀਆਂ ਕੰਪਨੀਆਂ ਦਾ ਨਿਵੇਸ਼ ਪੰਜਾਬ ਵਿੱਚ ਕਰਨ ਦੀ ਬੇਨਤੀ ਕੀਤੀ। ਇਸ ਮੁਲਾਕਾਤ ਦੌਰਾਨ ਵਿਚਾਰ ਵਟਾਂਦਰੇ ਮਗਰੋਂ ਦੋਵੇਂ ਆਗੂਆਂ ਨੇ ਕਿਹਾ ਕਿ ਦੋਵੇਂ ਦੇਸ਼ ਗਿਆਨ ਅਤੇ ਤਕਨੀਕੀ ਦਾ ਆਪਸੀ ਅਦਾਨ ਪ੍ਰਦਾਨ ਕਰਕੇ ਲਾਭ ਉਠਾਉਣ।

ਇਸ ਮੌਕੇ ਕੇਵਿਨ ਕੈਲੀ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੇ ਇਤਹਾਸਿਕ ਸਬੰਧ ਹਨ ਅਤੇ ਪੰਜਾਬੀ ਬਹੁਤ ਮਿਹਨਤੀ ਹਨ। ਉਨ੍ਹਾਂ ਪੰਜਾਬੀਆਂ ਦੇ ਜਜ਼ਬੇ ਦੀ ਸਲਾਘਾ ਕੀਤੀ ਹੈ। ਕੈਲੀ ਨੇ ਕਿਹਾ ਕਿ ਆਇਰਲੈਂਡ ਅਤੇ ਭਾਰਤ ਦੇ ਸਬੰਧ ਲਗਾਤਾਰ ਅੱਗੇ ਵਧ ਰਹੇ ਹਨ, ਇਸ ਨਾਲ ਦੋਵੇਂ ਦੇਸ਼ਾਂ ਦੇ ਸਬੰਧ ਹੋਰ ਮਜ਼ਬੂਤ ਹੋਣਗੇ।

ਇਹ ਵੀ ਪੜ੍ਹੋ –  ਪ੍ਰਤਾਪ ਬਾਜਵਾ ਦਾ ਮੁੱਖ ਮੰਤਰੀ ਤੇ ਤੰਜ, ਕਿਹਾ ਲੋਕ ਮੰਜੇ ਸਮੇਤ ਪਿੰਡ ਸਤੌਜ ਛੱਡ ਕੇ ਆਉਣਗੇ