The Khalas Tv Blog International ਕੈਨੇਡਾ ਨੇ ਪ੍ਰਦਰਸ਼ਨਕਾਰੀਆਂ ਮੂਹਰੇ ਹੱਥ ਖੜੇ ਕੀਤੇ
International

ਕੈਨੇਡਾ ਨੇ ਪ੍ਰਦਰਸ਼ਨਕਾਰੀਆਂ ਮੂਹਰੇ ਹੱਥ ਖੜੇ ਕੀਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਤੇ ਅਮਰੀਕਾ ਨੂੰ ਜੋੜਨ ਵਾਲਾ ਹਫ਼ਤਿਆਂ ਤੋਂ ਬੰਦ ਚੱਲਿਆ ਆ ਰਿਹਾ ਪੁਲ ਖੋਲ੍ਹਣ ਨਾਲ ਉੱਥੋਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਗਈ ਹੈ। ਪ੍ਰਦਰਸ਼ਨਕਾਰੀਆਂ ਨੂੰ ਪੁਲ ਤੋਂ ਹਟਾ ਦਿੱਤਾ ਗਿਆ ਹੈ। ਪੁਲੀਸ ਨੇ ਦੋ ਦਰਜਨ ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਜਿਨ੍ਹਾਂ ਨੂੰ ਅੱਜ ਰਿਹਾਅ ਕਰ ਦਿੱਤਾ ਗਿਆ। ਪੁਲ ਨੇੜੇ ਸੱਤ ਵਾਹਨਾਂ ਨੂੰ ਟੋਅ ਕਰ ਕੇ ਇਕ ਪਾਸੇ ਕੀਤਾ ਜਦਕਿ ਪੰਜ ਵਾਹਨ ਕਬਜ਼ੇ ਵਿਚ ਲਏ ਸਨ। ਕੋਵਿਡ 19 ਦੀਆਂ ਪਾਬੰਦੀਆਂ ਦੇ ਖਿਲਾਫ਼ ਪ੍ਰਦਰਸ਼ਨ ਕਾਰਨ ਪੁਲ ‘ਤੇ ਟਰੱਕ ਖੜੇ ਕਰ ਦਿੱਤੇ ਗਏ ਸਨ। ਰਸਤਾ ਖੁੱਲ੍ਹਣ ਨਾਲ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੇ ਵਪਾਰ ਵਿੱਚ ਹੋਰ ਤੇਜ਼ੀ ਆਵੇਗੀ। ਇਹ ਪੁਲ ਦੋਵਾਂ ਦੇਸ਼ਾਂ ਦੀ ਸਰਹੱਦ ‘ਤੇ ਬਣਿਆ ਹੋਇਆ ਹੈ।

ਪੁਲ ਦੇ ਮਾਲਕ ‘ਡੈਟਰਾਇਟ ਇੰਟਰਨੈਸ਼ਨਲ ਬ੍ਰਿਜ ਕੰਪਨੀ’ ਨੇ ਰਸਤਾ ਖੁੱਲ੍ਹਣ ਦੀ ਪੁਸ਼ਟੀ ਕੀਤੀ ਹੈ। ਪੁਲ ਬੰਦ ਕਰਨ ਦੇ ਖਿਲਾਫ਼ ਟਰੱਕ ਡਰਾਈਵਰਾਂ ਦਾ ਵਿਰੋਧ ਏਨਾ ਵੱਡਾ ਰੂਪ ਧਾਰਨ ਕਰ ਗਿਆ ਸੀ ਕਿ ਉੱਥੋਂ ਦੀ ਰਾਜਧਾਨੀ ਓਟਵਾ ਵਿੱਚ ਐਮਰਜੈਂਸੀ ਲਾਉਣੀ ਪੈ ਗਈ ਸੀ। ਪੁਲਿਸ ਪ੍ਰਸ਼ਾਸਨ ਨੇ ਹਾਲਾਤ ਕਾਬੂ ਤੋਂ ਬਾਹਰ ਹੋਣ ਦਾ ਦਾਅਵਾ ਕੀਤਾ ਸੀ। ਓਟਵਾ ਦੀ ਸਰਕਾਰ ਨੇ ਪ੍ਰਦਰਸ਼ਨ ਨੂੰ ਉੱਥੋਂ ਦੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਦੱਸਦਿਆਂ ਨਸਲੀ ਹਮਲਿਆਂ ਦਾ ਡਰ ਪ੍ਰਗਟ ਕੀਤਾ ਸੀ। ਪ੍ਰਦਰਸ਼ਨ ਦੌਰਾਨ ਓਟਵਾ ਇੱਕ ਤਰ੍ਹਾਂ ਨਾਲ ਜਾਮ ਹੋ ਕੇ ਰਹਿ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਵਾਹਨ ਅਤੇ ਟੈਂਟ ਲਗਾ ਕੇ ਸੜਕਾਂ ਰੋਕ ਲਈਆਂ। ਦੱਸ ਦੇਈਏ ਕਿ ਕਰੋਨਾ ਦੇ ਨਵੇਂ ਨਿਯਮਾਂ ਤਹਿਤ ਅਮਰੀਕਾ-ਕੈਨੇਡਾ ਸਰਹੱਦ ਪਾਰ ਕਰਨ ਵਾਲੇ ਟਰੱਕ ਡਰਾਈਵਰਾਂ  ਲਈ ਟੀਕਾਕਰਨ ਲਾਜ਼ਮੀ ਕਰ ਦਿੱਤਾ ਗਿਆ ਸੀ ਜਿਸਦੇ ਸਿੱਟੇ ਵਜੋਂ ਡਰਾਈਵਰ ਭੜਕ ਪਏ ਸਨ।

ਇਹ ਵੀ ਦੱਸਣਯੋਗ ਹੈ ਕਿ ਜਦੋਂ ਕੈਨੇਡਾ ਪ੍ਰਦਰਸ਼ਨਕਾਰੀਆਂ ਵਿੱਚ ਬੁਰੀ ਤਰ੍ਹਾਂ ਘਿਰਿਆ ਹੋਇਆ ਸੀ ਤਾਂ ਅਮਰੀਕਾ ਨੇ ਵੀ ਮਦਦ ਦੀ ਪੇਸ਼ਕਸ਼ ਕਰ ਦਿੱਤੀ ਸੀ।

Exit mobile version