International

ਗੁਰੂ ਘਰ ਦੇ ਸੇਵਾਦਾਰਾਂ ਦੀ ਰਿਪੋਰਟ ਪਾਜ਼ਿਟਿਵ ਆਉਣ ਬਾਅਦ ਅਮਰੀਕਾ ਦਾ ਸੈਨਹੋਜ਼ੇ ਗੁਰੂ ਘਰ ਆਰਜ਼ੀ ਤੌਰ ‘ਤੇ ਬੰਦ

‘ਦ ਖ਼ਾਲਸ ਬਿਊਰੋ :- ਅਮਰੀਕਾ ‘ਚ ਸਥਿਤ ਸੈਨਹੋਜ਼ੇ ਗੁਰਦੁਆਰਾ ਸਾਹਿਬ ਦੇ ਕੁੱਝ ਸੇਵਾਦਾਰਾਂ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ ਆਉਣ ਮਗਰੋਂ ਗੁਰਦੁਆਰਾ ਸਾਹਿਬ ਨੂੰ ਬੰਦ ਕਰ ਦਿੱਤਾ ਗਿਆ ਹੈ। ਗੁਰਦੁਆਰਾ ਸੈਨਹੋਜ਼ੇ ਵਿੱਚ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ ਲੰਘੇ ਸ਼ੁੱਕਰਵਾਰ ਹੀ ਸਾਹਮਣੇ ਆਇਆ ਸੀ। ਕੋਰੋਨਾ ਪੀੜਤ ਸੇਵਾਦਾਰ ਨੂੰ ਹਸਪਤਾਲ ਦਾਖ਼ਲ ਕਰਵਾਊਣ ਮਗਰੋਂ ਉਸ ਦੇ ਸੰਪਰਕ ‘ਚ ਆਏ ਸਾਥੀ ਨੂੰ ਵੀ ਇਕਾਂਤਵਾਸ ਕੀਤਾ ਗਿਆ ਹੈ।

ਗੁਰਦੁਆਰਾ ਸਾਹਿਬ ਦੀ ਸਮੁੱਚੀ ਇਮਾਰਤ ਵਿੱਚ ਕੋਰੋਨਾ ਲਾਗ ਦੇ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਦਵਾਈ ਦਾ ਛਿੜਕਾਅ ਕੀਤਾ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਕੁੱਝ ਸਮੇਂ ਲਈ ਗੁਰਦੁਆਰਾ ਸਾਹਿਬ ਨਾ ਆਉਣ ਦੀ ਅਪੀਲ ਕੀਤੀ ਹੈ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਗੁਰਦੁਆਰਾ ਸਾਹਿਬ ਦੇ ਸਾਰੇ ਸੇਵਾਦਾਰਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ, ਜਿਸ ਵਿੱਚ ਕੁੱਝ ਹੋਰ ਸੇਵਾਦਾਰਾਂ ਦੀ ਰਿਪੋਰਟ ਪਾਜ਼ਿਟਿਵ ਆਉਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਸਾਰਿਆ ਨੂੰ ਹੀ ਇਕਾਂਤਵਾਸ ਕੀਤਾ ਗਿਆ ਹੈ।