International

ਅਮਰੀਕਾ ‘ਚ ਨਹੀਂ ਰੁਕ ਰਿਹਾ ਇਹ ਕੰਮ , ਤਿੰਨ ਜਣਿਆ ਨਾਲ ਹੋਇਆ ਇਹ ਕਾਰਾ , ਪੁਲਿਸ ਵਿਭਾਗ ਆਇਆ ਹਰਕਤ ‘ਚ

America: Indiscriminate firing for the fourth time in California within a month 4 dead

ਅਮਰੀਕਾ  ( America ) ਵਿੱਚ ਇਨ੍ਹੀਂ ਦਿਨੀਂ ਗੋਲੀਬਾਰੀ ਦੀਆਂ ਘਟ ਨਾਵਾਂ (Shootings in America)  ਆਮ ਹੁੰਦੀਆਂ ਜਾ ਰਹੀਆਂ ਹਨ। ਇਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਾ ਪੈਦਾ ਹੋ ਗਈ ਹੈ। ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ 3  ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 4 ਗੰਭੀਰ ਜ਼ਖ਼ਮੀ ਹੋ ਗਏ ਹਨ।

ਜਾਣਕਾਰੀ ਅਨੁਸਾਰ  ਲਾਸ ਏਂਜਲਸ ਦੇ ਬੈਨੇਡਿਕਟ ਕੈਨਯੋਨ ਇਲਾਕੇ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 4 ਫੱਟੜ ਹੋ ਗਏ। ਮਰਨ ਵਾਲੇ ਵਿਅਕਤੀ ਇਕ ਗੱਡੀ ਵਿਚ ਸਵਾਰ ਸਨ ਜਦੋਂ ਕਿ ਫੱਟੜ ਹੋਏ ਬਾਹਰ ਸਨ। ਘਟਨਾ ਦੇ ਦੋਸ਼ੀ ਨੂੰ ਹਾਲੇਫੜਿਆ ਨਹੀਂ ਜਾ ਸਕਿਆ। ਫੱਟੜਾਂ ਦੀ ਹਾਲਾਤ ਗੰਭੀਰ ਦੱਸੀ ਜਾ ਰਹੀਹੈ।

ਲਾਸ ਏਂਜਲਸ ਪੁਲਿਸ ਵਿਭਾਗ ਦੇ ਸਾਰਜੈਂਟ ਫ੍ਰੈਂਕ ਪ੍ਰੀਸੀਏਡੋ ਨੇ ਲਾਸ ਏਂਜਲਸ ਦੇ ਨੇੜੇ ਬੇਵਰਲੀ ਕਰੈਸਟ ਵਿੱਚ ਦੁਪਹਿਰ 2:30 ਵਜੇ ਗੋਲੀਬਾਰੀ ਦੀ ਪੁਸ਼ਟੀ ਕੀਤੀ। ਸਾਰਜੈਂਟ ਨੇ ਦੱਸਿਆ ਕਿ ਜਿਨ੍ਹਾਂ 7 ਲੋਕਾਂ ਨੂੰ ਗੋਲੀ ਮਾਰੀ ਗਈ ਸੀ, ਉਨ੍ਹਾਂ ‘ਚੋਂ 4 ਬਾਹਰ ਸਨ ਜਦਕਿ ਮਾਰੇ ਗਏ ਤਿੰਨ ਲੋਕ ਗੱਡੀ ‘ਚ ਸਵਾਰ ਸਨ। ਹਮਲੇ ਦੇ ਪੀੜਤਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਸਾਰਜੈਂਟ ਫ੍ਰੈਂਕ ਪ੍ਰੀਸੀਆਡੋ ਨੇ ਕਿਹਾ ਕਿ ਉਨ੍ਹਾਂ ਨੂੰ ਗੋਲੀਬਾਰੀ ਦੇ ਮਕਸਦ ਬਾਰੇ ਜਾਣਕਾਰੀ ਨਹੀਂ ਹੈ ਅਤੇ ਇਹ ਨਹੀਂ ਪਤਾ ਕਿ ਇਹ ਘਟਨਾ ਘਰ ਦੇ ਅੰਦਰ ਹੋਈ ਜਾਂ ਬਾਹਰ। ਜ਼ਿਕਰਯੋਗ ਹੈ ਕਿ ਇਸ ਮਹੀਨੇ ਕੈਲੀਫੋਰਨੀਆ ‘ਚ ਗੋਲੀਬਾਰੀ ਦੀ ਇਹ ਚੌਥੀ ਘਟਨਾ ਹੈ।

ਗੰਨ ਵਾਇਲੈਂਸ ਰਿਕਾਰਡ ਦੇ ਮੁਤਾਬਕ ਸਾਲ 2022 ‘ਚ ਲਗਾਤਾਰ ਤੀਜੇ ਸਾਲ ਅਮਰੀਕਾ ‘ਚ ਗੋਲੀਬਾਰੀ ਦੀਆਂ ਕਰੀਬ 600 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਹਰੇਕ ਘਟਨਾ ਵਿੱਚ ਘੱਟੋ-ਘੱਟ ਚਾਰ ਲੋਕ ਮਾਰੇ ਗਏ ਜਾਂ ਜ਼ਖ਼ਮੀ ਹੋਏ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਅਮਰੀਕਾ ਵਿੱਚ ਗੋਲੀਬਾਰੀ ਦੀਾਂ ਘਟਵਾਨਾਂ ਸਾਹਮਣੇ ਆਈਆ ਸਨ ਜਿੰਨ੍ਹਾਂ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਸੀ । ਇਸ ਘਟਨਾ ਤੋਂ ਕੁਝ  ਦਿਨ ਪਹਿਲਾਂ ਹੀ ਦੱਖਣੀ ਕੈਲੀਫੋਰਨੀਆ ਦੇ ਲਾਸ ਏਂਜਲਸ ਨੇੜੇ ਗੋਲੀਬਾਰੀ ਵਿਚ 11 ਲੋਕਾਂ ਦੀ ਮੌਤ ਹੋ ਗਈ ਸੀ।

ਇਸ ਤੋਂ ਵੀ ਕੁਝ ਦਿਨ ਪਹਿਲਾਂ ਇਕ ਸਕੂਲ ‘ਚ 6 ਸਾਲਾ ਬੱਚੇ ਨੇ ਆਪਣੇ ਅਧਿਆਪਕ ਨੂੰ ਗੋਲੀ ਮਾਰ ਦਿੱਤੀ ਸੀ। ਸਥਾਨਕ ਸਮੇਂ ਅਨੁਸਾਰ ਦੁਪਹਿਰ 2 ਵਜੇ ਤੋਂ ਬਾਅਦ ਰਿਚਨੇਕ ਐਲੀਮੈਂਟਰੀ ਸਕੂਲ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਅਧਿਆਪਕ ਨੂੰ ਗੋਲੀ ਮਾਰਨ ਤੋਂ ਬਾਅਦ ਇੱਕ ਛੇ ਸਾਲਾ ਬੱਚੇ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਸੀ।