‘ਦ ਖ਼ਾਲਸ ਬਿਊਰੋ :- ਅਮਰੀਕਾ ਨੇ ਰੂਸ ਵੱਲੋਂ ਭਾਰਤ ਨੂੰ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਵੇਚਣ ਕਾਰਨ ਖਿੱਤੇ ਵਿੱਚ ਅਸਥਿਰਤਾ ਪੈਦਾ ਹੋਣ ਦਾ ਦਾਅਵਾ ਕੀਤਾ ਹੈ। ਅਮਰੀਕਾ ਨੇ ਕਿਹਾ ਕਿ ਰੂਸ ਵੱਲੋਂ ਭਾਰਤ ਨੂੰ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀਆਂ ਦੀ ਵਿਕਰੀ ਇਸ ਖੇਤਰ ਅਤੇ ਇਸ ਤੋਂ ਬਾਹਰ ਅਸਥਿਰਤਾ ਪੈਦਾ ਕਰਨ ਵਿੱਚ ਮਾਸਕੋ ਦੀ ਭੂਮਿਕਾ ਨੂੰ ਦਰਸਾਉਂਦੀ ਹੈ। ਭਾਰਤ ਵੱਲੋਂ ਰੂਸ ਤੋਂ ਮਿਜ਼ਾਈਲ ਰੱਖਿਆ ਪ੍ਰਣਾਲੀਆਂ ਦੀ ਖਰੀਦ ਬਾਰੇ ਅਮਰੀਕਾ ਕਈ ਵਾਰ ਚਿੰਤਾ ਜ਼ਾਹਰ ਕਰ ਚੁੱਕਾ ਹੈ। ਭਾਰਤ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਉਸ ਦਾ ਫ਼ੈਸਲਾ ਰਾਸ਼ਟਰੀ ਸੁਰੱਖਿਆ ਦੇ ਹਿੱਤ ਲਈ ਕੀਤਾ ਗਿਆ ਹੈ।