International

ਅਮਰੀਕਾ ਦੇ ਗੋਰੇ ਲੀਡਰਾਂ ਨੇ ਅਫ਼ਗਾਨੀ ਸਿੱਖਾਂ ਦਾ ਮੁੱਦਾ ਟਰੰਪ ਸਰਕਾਰ ਕੋਲ ਚੁੱਕਿਆ

‘ਦ ਖ਼ਾਲਸ ਬਿਊਰੋ :- ਅਮਰੀਕਾ ਵਸਦੇ ਸਿੱਖਾਂ ਨੇ ਅਫਗਾਨਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ ਦੀ ਮੌਜੂਦਾ ਖ਼ਤਰੇ ਵਾਲੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ ਹੈ। ਅਮਰੀਕੀ ਕਾਂਗਰਸੀ ਆਗੂ ਜੌਹਨ ਗ੍ਰੇਹਮੈਡੀ ਅਤੇ 25 ਹੋੋਰ ਆਗੂਆਂ ਨੇ ਅਫਗਾਨੀ ਸਿੱਖਾਂ ਤੇ ਹਿੰਦੂਆਂ ਦੀ ਸੁਰੱਖਿਆ ਦਾ ਮਾਮਲਾ ਅਮਰੀਕੀ ਸਰਕਾਰ ਕੋਲ ਉਠਾਇਆ ਹੈ। ਅਮਰੀਕਨ-ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਪ੍ਰਿਤਪਾਲ ਸਿੰਘ ਤੇ ਅਮਰੀਕਨ ਸਿੱਖ ਕਾਕਸ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਅਮਰੀਕਾ ਦੇ ਸਬੰਧਤ ਵਿਭਾਗ ਦੇ ਸਕੱਤਰ ਮਾਈਕ ਪੌਂਪੀਓ ਨੂੰ ਪੱਤਰ ਭੇਜਿਆ ਹੈ, ਜਿਸ ਵਿੱਚ ਅਫਗਾਨਿਸਤਾਨ ਰਹਿੰਦੇ ਘੱਟ ਗਿਣਤੀ ਸਿੱਖਾਂ ਤੇ ਹਿੰਦੂਆਂ ਦੀ ਉਥੋਂ ਸੁਰੱਖਿਅਤ ਵਾਪਸੀ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਅਮਰੀਕਾ ਸਰਕਾਰ ਇਨ੍ਹਾਂ ਨੂੰ ਸ਼ਰਨਾਰਥੀਆਂ ਦਾ ਦਰਜਾ ਦੇਵੇ।