‘ਦ ਖ਼ਾਲਸ ਬਿਊਰੋ :- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ‘ਤੇ ਤਿੱਖਾ ਹਮ ਲਾ ਕੀਤਾ ਹੈ। ਯੂਰਪ ਦੇ ਚਾਰ ਦਿਨਾਂ ਦੌਰੇ ‘ਤੇ ਆਏ ਬਾਇਡਨ ਨੇ ਦੁਨੀਆ ਦੇ ਹੋਰ ਨੇਤਾਵਾਂ ਨਾਲ ਮੁਲਾਕਾਤ ਦੌਰਾਨ ਪੂਤਿਨ ਬਾਰੇ ਕਿਹਾ, ‘ਇਹ ਆਦਮੀ ਸੱਤਾ ਵਿੱਚ ਨਹੀਂ ਰਹਿ ਸਕਦਾ।’ ਇਸ ਤੋਂ ਪਹਿਲਾਂ ਉਨ੍ਹਾਂ ਨੇ ਪੂਤਿਨ ਨੂੰ ‘ਕਸਾਈ’ ਕਿਹਾ ਸੀ ਪਰ ਬਾਅਦ ਵਿੱਚ ਵ੍ਹਾਈਟ ਹਾਊਸ ਨੇ ਇਸ ਬਿਆਨ ਤੋਂ ਆਪਣੇ ਆਪ ਨੂੰ ਇਸ ਤੋਂ ਵੱਖ ਕਰ ਲਿਆ। ਇਸ ਦੇ ਨਾਲ ਹੀ ਬਾਈਡਨ ਨੇ ਪੱਛਮੀ ਦੇਸ਼ਾਂ ਨੂੰ ਉਦਾਰ ਲੋਕਤੰਤਰ ਪ੍ਰਤੀ ਵਚਨਬੱਧਤਾ ਦਾ ਸੱਦਾ ਦਿੱਤਾ ਹੈ।
‘ਇਹ ਆਦਮੀ ਸੱਤਾ ਵਿੱਚ ਨਹੀਂ ਰਹਿ ਸਕਦਾ’
