The Khalas Tv Blog India ਭਾਰਤ-ਕੈਨੇਡਾ ਵਿਵਾਦ ‘ਚ ਹੁਣ ਅਮਰੀਕਾ ਦਾ ਐਂਟਰੀ, ਕਿਹਾ: ‘ਟਰੂਡੋ ਸਰਕਾਰ ਦੇ ਦੋਸ਼ ਬਹੁਤ ਗੰਭੀਰ
India International

ਭਾਰਤ-ਕੈਨੇਡਾ ਵਿਵਾਦ ‘ਚ ਹੁਣ ਅਮਰੀਕਾ ਦਾ ਐਂਟਰੀ, ਕਿਹਾ: ‘ਟਰੂਡੋ ਸਰਕਾਰ ਦੇ ਦੋਸ਼ ਬਹੁਤ ਗੰਭੀਰ

America : ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਇਕ ਵਾਰ ਫਿਰ ਤਣਾਅ ਵਧ ਗਿਆ ਹੈ। ਹੁਣ ਅਮਰੀਕਾ ਵੀ ਇਸ ਵਿੱਚ ਦਾਖ਼ਲ ਹੋ ਗਿਆ ਹੈ। ਅਮਰੀਕਾ ਦਾ ਕਹਿਣਾ ਹੈ ਕਿ ਕੈਨੇਡਾ ਦੇ ਦੋਸ਼ ਗੰਭੀਰ ਹਨ ਅਤੇ ਭਾਰਤ ਨੂੰ ਇਸ ਦੀ ਜਾਂਚ ਵਿਚ ਸਹਿਯੋਗ ਕਰਨਾ ਚਾਹੀਦਾ ਹੈ।

ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਯੂ ਮਿਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਨੇਡਾ ਮਾਮਲੇ ਦੀ ਗੱਲ ਕਰੀਏ ਤਾਂ ਅਸੀ ਸਪੱਸ਼ਟ ਕਰ ਦਿੱਤਾ ਹੈ ਕਿ ਮਾਮਲਾ ਬਹੁਤ ਗੰਭੀਰ ਹੈ, ਅਸੀਂ ਚਾਹੁੰਦੇ ਹਾਂ ਕਿ ਭਾਰਤਾ ਸਰਕਾਰ ਕੈਨੇਡਾ ਨਾਲ ਜਾਂਚ ਵਿਚ ਸਹਿਯੋਗ ਕਰੇ। ਜ਼ਾਹਿਰ ਹੈ, ਉਨ੍ਹਾਂ ਨੇ ਇਹ ਰਸਤਾ ਨਹੀਂ ਚੁਣਿਆ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਦਿਨ ਪਹਿਲਾਂ ਦੋਸ਼ ਲਾਏ ਸਨ ਕਿੇ ਪਿਛਲੇ ਸਾਲ ਜੂਨ ਵਿਚ ਮਾਰੇ ਗਏ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਵਿਚ ਭਾਰਤ ਸਰਕਾਰ ਦੇ ਅਧਿਕਾਰੀ ਸ਼ਾਮਲ ਸਨ।

ਟਰੂਡੋ ਨੇ ਦੋਸ਼ ਲਾਇਆ ਕਿ ਦੇਸ਼ ਦੀ ਕੌਮੀ ਪੁਲਿਸ ਫੋਰਸ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ  ਕੋਲ ਸਪੱਸ਼ਟ ਅਤੇ ਪੱਕੇ ਸਬੂਤ ਹਨ ਕਿ ਭਾਰਤ ਸਰਕਾਰ ਦੇ ਏਜੰਟ ਜਨਤਕ ਸੁਰੱਖਿਆ ਲਈ ਮਹੱਤਵਪੂਰਨ ਖ਼ਤਰਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ ਅਤੇ ਹੁਣ ਵੀ ਸ਼ਾਮਲ ਹਨ

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਮਰੀਕਾ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ‘ਤੇ ਟਿੱਪਣੀ ਕੀਤੀ ਹੈ। ਪਿਛਲੇ ਸਾਲ ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ‘ਚ ਨਿੱਝਰ ਦੇ ਕਤਲ ‘ਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ ਤਾਂ ਅਮਰੀਕਾ ਨੇ ਭਾਰਤ ਦੀ ਪ੍ਰਤੀਕਿਰਿਆ ‘ਤੇ ਚਿੰਤਾ ਪ੍ਰਗਟਾਈ ਸੀ। ਉਸ ਸਮੇਂ ਭਾਰਤ ਨੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਵਾਪਸ ਜਾਣ ਲਈ ਕਿਹਾ ਸੀ। ਉਦੋਂ ਵੀ ਮੈਥਿਊ ਮਿਲਰ ਨੇ ਕਿਹਾ ਸੀ ਕਿ ਅਮਰੀਕਾ ਦਾ ਮੰਨਣਾ ਹੈ ਕਿ ਭਾਰਤ ਨੂੰ ਕੈਨੇਡਾ ਦੀ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।

 

Exit mobile version