‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਹੈ। ਦਰਅਸਲ, ਅੱਜ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਦਾ ਇੱਕ ਵਫਦ ਫਗਵਾੜਾ ਹਲਕੇ ਤੋਂ ਭਾਜਪਾ ਉਮੀਦਵਾਰ ਵਿਜੈ ਸਾਂਪਲਾ ਦੇ ਰਾਹੀਂ ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨੂੰ ਮਿਲਿਆ।
ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਜਲਦੀ ਪੂਰਾ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਇਸ ਵਫਦ ਵਿੱਚ ਹਰਜਿੰਦ ਸਿੰਘ ਮਾਝੀ, ਹਰਦੀਪ ਸਿੰਘ ਡਿਬਡਿਬਾ , ਗੁਰਚਰਨ ਸਿੰਘ, ਜੱਥੇਦਾਰ ਜਗਤਾਰ ਸਿੰਘ, ਜਸਪਾਲ ਸਿੰਘ ਮੰਝਪੁਰ, ਗੁਰਪਾਲ ਸਿੰਘ ਮੌਲੀ, ਅਮਨਜੀਤ ਸਿੰਘ ਸੰਧੂ, ਮਨਜੀਤ ਸਿੰਘ ਅਕਾਲ ਸਟੂਡੈਂਟ ਫੈਡਰੇਸ਼ਨ ਪੰਜਾਬ ਅਤੇ ਪਲਵਿੰਦਰ ਸਿੰਘ ਤਲਵੰਡੀ ਨੌਜਵਾਨ ਕਿਸਾਨ ਯੂਨੀਅਨ ਮੌਜੂਦ ਸਨ।